ਬੁਢਲਾਡਾ, 13 ਫਰਵਰੀ (ਮਨਚੰਦਾ)- ਪੰਜਾਬ ਸਰਕਾਰ ਵਲੋਂ ਚਲਾਈ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਹਲਕਾ ਬੁਢਲਾਡਾ ਦੇ ਪਿੰਡ ਬੋੜਾਵਾਲ ਤੋਂ 41 ਸ਼ਰਧਾਲੂਆਂ ਦਾ ਜਥਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਹਲਕਾ ਵਿਧਾਇਕ ਬੁੱਧ ਰਾਮ ਦੀ ਮੌਜੂਦਗੀ 'ਚ ਰਵਾਨਾ ਹੋਇਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਲੋਕਾਂ ਨੂੰ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਰਹਿਣ-ਸਹਿਣ, ਖਾਣ-ਪੀਣ ਅਤੇ ਆਵਾਜਾਈ ਦੀ ਵਿਵਸਥਾ ਸਰਕਾਰ ਵਲੋਂ ਕੀਤੀ ਜਾਵੇਗੀ |