ਜੋਗਾ, 13 ਫਰਵਰੀ (ਹਰਜਿੰਦਰ ਸਿੰਘ ਚਹਿਲ)- ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਐਮ.ਏ. ਪੰਜਾਬੀ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਡੌਲੀ ਕੌਰ, ਹਰਮਨਜੋਤ ਕੌਰ ਤੇ ਗੁਰਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕਰ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖ਼ਿਆਲਾ, ਸਕੱਤਰ ਮਨਜੀਤ ਸਿੰਘ ਖ਼ਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫ਼ਿਸ ਐਡਮਨਿਸਟਰੇਟਰ ਲਵਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ |