21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਬੁਢਲਾਡਾ ਦੇ ਵੱਖ-ਵੱਖ ਵਾਰਡਾਂ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ <br/>

ਬੁਢਲਾਡਾ ਦੇ ਵਾਰਡ ਨੰਬਰ 3 ਵਿਖੇ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਮੌਕੇ 'ਆਪ' ਆਗੂ ਅਤੇ ਹੋਰ | ਤਸਵੀਰ : ਟੋਨੀ ਬੁਢਲਾਡਾ <br/> 14-02-2026
ਬੁਢਲਾਡਾ, 13 ਫਰਵਰੀ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੇ ਵਾਰਡ ਨੰ. 2 ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਗਏ | 'ਆਪ' ਆਗੂ ਹਾਕਮ ਸਿੰਘ ਨੇ ਦੱਸਿਆ ਕਿ ਯੋਜਨਾ ਅਧੀਨ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ, ਜਿਸ ਨਾਲ ਖ਼ਾਸ ਕਰ ਕੇ ਆਮ ਤੇ ਗ਼ਰੀਬ ਪਰਿਵਾਰਾਂ ਨੂੰ ਬਹੁਤ ਵੱਡਾ ਫ਼ਾਇਦਾ ਹੋਵੇਗਾ | ਉਨ੍ਹਾਂ ਦੱਸਿਆ ਕਿ ਵਿਧਾਇਕ ਬੁੱਧ ਰਾਮ ਦੀ ਅਗਵਾਈ ਹੇਠ ਸਬ ਡਵੀਜ਼ਨ ਬੁਢਲਾਡਾ 'ਚ ਵੱਖ-ਵੱਖ ਬੂਥਾਂ 'ਤੇ ਪਾਰਟੀ ਦੇ ਯੂਥ ਕੋਆਰਡੀਨੇਟਰਾਂ ਤੇ ਸਰਕਾਰੀ ਕਰਮਚਾਰੀਆਂ ਦੁਆਰਾ ਮੁਫ਼ਤ ਬਣਾਏ ਜਾ ਰਹੇ ਇਸ ਕਾਰਡ ਨਾਲ ਸਾਰੇ ਸਰਕਾਰੀ ਤੇ ਅਨੇਕਾਂ ਨਿੱਜੀ ਹਸਪਤਾਲਾਂ 'ਚ 2 ਹਜ਼ਾਰ ਤੋਂ ਵਧੇਰੇ ਸਿਹਤ ਸੇਵਾਵਾਂ ਅਤੇ ਵੱਡੇ ਆਪ੍ਰੇਸ਼ਨਾਂ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ | ਇਸ ਮੌਕੇ ਯੂਥ ਕੋਆਰਡੀਨੇਟਰ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਬੁਢਲਾਡਾ ਦੇ ਆਮ ਆਦਮੀ ਕਲੀਨਿਕ ਦਾ ਦÏਰਾ <br/> ਅਗਲੀ ਖ਼ਬਰ ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।