ਬੁਢਲਾਡਾ, 13 ਫਰਵਰੀ (ਸਵਰਨ ਸਿੰਘ ਰਾਹੀ)- ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਸਰਕਾਰੀ ਆਈ.ਟੀ.ਆਈ. ਬੁਢਲਾਡਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਦÏਰਾ ਕੀਤਾ¢ ਉਨ੍ਹਾਂ ਕਲੀਨਿਕ ਦੇ ਡਾਕਟਰਾਂ ਅਤੇ ਹੋਰ ਸਟਾਫ਼ ਨੂੰ ਸਮੇਂ ਦੇ ਪਾਬੰਦ ਰਹਿਣ, ਇਮਾਨਦਾਰੀ ਨਾਲ ਡਿਊਟੀ ਕਰਨ ਅਤੇ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਹਦਾਇਤ ਕੀਤੀ¢ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਕਿ ਲੋਕ ਇਨ੍ਹਾਂ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਦੇ ਆਮ ਆਦਮੀ ਕਲੀਨਿਕਾਂ ਵਿਖੇ 107 ਤਰ੍ਹਾਂ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਲੈਬ ਟੈੱਸਟ, ਗਰਭਵਤੀ ਅÏਰਤਾਂ ਲਈ ਲੈਵਲ 1 ਅਤੇ ਲੈਵਲ 2 ਦੇ ਮੁਫ਼ਤ ਅਲਟਰਾਸਾਊਾਡ, ਜਾਨਵਰਾਂ ਦੇ ਕੱਟਣ ਤੋਂ ਮੁਫ਼ਤ ਟੀਕੇ, ਪਰਿਵਾਰ ਨਿਯੋਜਨ ਸਬੰਧੀ ਸਾਧਨ ਅਤੇ ਦਵਾਈਆਂ ਮੁਫ਼ਤ ਉਪਲਬਧ ਹਨ | ਇਸ ਮÏਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ ਆਦਿ ਸਨ¢