23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਭਾਕਿਯੂ ਏਕਤਾ (ਡਕੌਂਦਾ) ਵਲੋਂ ਪਿੰਡ ਖੀਵਾ ਕਲਾਂ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਰੈਲੀ ਕੱਢੀ

ਅਜੀਤ ਡੈਸਕ 16-02-2026

ਭੀਖੀ, 15 ਫਰਵਰੀ (ਬਲਕਾਰ ਸਿੰਘ ਸਹੋਤਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਪਿੰਡ ਖੀਵਾ ਕਲਾਂ 'ਚ ਬਲਾਕ ਪ੍ਰਧਾਨ ਬਾਵਾ ਸਿੰਘ ਦੀ ਅਗਵਾਈ 'ਚ ਬਿਜਲੀ ਸੋਧ ਤੇ ਬੀਜ ਬਿੱਲ 2025, ਚਾਰ ਲੇਬਰ ਕੋਡ ਅਤੇ ਇੰਡੋ-ਅਮਰੀਕਾ ਵਪਾਰਕ ਸਮਝੌਤੇ ਦੇ ਵਿਰੋਧ 'ਚ ਰੈਲੀ ਕੱਢੀ ਗਈ | ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਖੇਤੀ ਅਤੇ ਡੇਅਰੀ ਧੰਦੇ ਨੂੰ ਸਾਮਰਾਜੀ ਮੁਲਕਾਂ ਦੀਆਂ ਮਲਟੀ ਨੈਸ਼ਨਲ ਕੰਪਨੀਆਂ ਦੇ ਕਬਜ਼ੇ 'ਚ ਦੇਣ ਦਾ ਰਾਹ ਹੈ | ਉਨ੍ਹਾਂ ਦੱਸਿਆ ਕਿ 17 ਫਰਵਰੀ ਨੂੰ ਡੇਰਾ ਜੋਗੀਪੀਰ ਵਿਖੇ ਜਥੇਬੰਦੀ ਵਲੋਂ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਿੱਖਿਅਤ ਮੀਟਿੰਗ ਕਰਵਾਈ ਜਾਵੇਗੀ, ਜਿਸ 'ਚ ਸੂਬੇ ਦੇ ਆਗੂ ਸ਼ਮੂਲੀਅਤ ਕਰਨਗੇ | ਇਸ ਦੌਰਾਨ ਪਿੰਡ ਕਮੇਟੀ ਦੀ ਚੋਣ ਕਰਵਾਈ ਗਈ | ਸਰਬਸੰਮਤੀ ਨਾਲ ਗਮਦੂਰ ਸਿੰਘ ਪ੍ਰਧਾਨ, ਰਾਜਾ ਸਿੰਘ ਸੀਨੀਅਰ ਮੀਤ ਪ੍ਰਧਾਨ, ਕਰਨੈਲ ਸਿੰਘ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਗੋਰਾ ਖ਼ਜ਼ਾਨਚੀ, ਜਗਸੀਰ ਸਿੰਘ ਜਨਰਲ ਸਕੱਤਰ, ਦਰਸ਼ਨ ਸਿੰਘ ਸਹਾਇਕ ਖ਼ਜ਼ਾਨਚੀ, ਅਮਰੀਕ ਸਿੰਘ, ਗੁਰਜੀਤ ਸਿੰਘ, ਸਰਬਾ ਸਿੰਘ, ਹਰਜਿੰਦਰ ਸਿੰਘ, ਭਗਵਾਨ ਸਿੰਘ, ਰਾਮ ਸਿੰਘ, ਗੁਰਨਾਮ ਸਿੰਘ, ਰਾਜਵਿੰਦਰ ਸਿੰਘ, ਵਿਸਾਖਾ ਸਿੰਘ, ਨਿਰਮਲ ਸਿੰਘ, ਤੇਜ ਸਿੰਘ, ਸੀਤਾ ਸਿੰਘ ਅਤੇ ਭੋਲਾ ਸਿੰਘ ਨੂੰ ਸੰਗਠਨ ਸਕੱਤਰ ਚੁਣਿਆ ਗਿਆ |

ਪਿਛਲੀ ਖ਼ਬਰ ਰੇਲਵੇ ਸਟੇਸ਼ਨ ਮਾਨਸਾ ਦੇ ਉੱਤਰ ਵਾਲੇ ਪਾਸੇ ਪ੍ਰਵੇਸ਼ ਦੁਆਰ ਰੱਖਣ ਦੀ ਮੰਗ ਅਗਲੀ ਖ਼ਬਰ ਜ਼ਿਲ੍ਹੇ 'ਚ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।