ਲਹਿਰਾ ਮੁਹੱਬਤ, 15 ਫਰਵਰੀ (ਸੁਖਪਾਲ ਸਿੰਘ ਸੁੱਖੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰਾ ਧੂਰਕੋਟ ਵਿਖੇ ਪਿ੍ੰਸੀਪਲ ਹਰਨੇਕ ਸਿੰਘ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ | ਸਾਲਾਨਾ ਸਮਾਗਮ ਦੌਰਾਨ ਸ਼ਿਰਕਤ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਸਮੇਤ ਸਕੂਲ ਕਮੇਟੀ ਨੂੰ ਜੀ ਆਇਆਂ ਆਖਦਿਆਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ | ਸਾਲਾਨਾ ਕਾਰਗੁਜ਼ਾਰੀ ਤਹਿਤ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਅਤੇ ਖੇਡ ਮੁਕਾਬਲਿਆਂ 'ਚ ਹਿੱਸਾ ਲੈ ਕੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਸਮੇਤ ਚੰਗੀਆਂ ਸੇਵਾਵਾਂ ਨਿਭਾਅ ਰਹੇ ਸਕੂਲ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸਵਾਗਤੀ ਗੀਤ, ਕੋਰਿਓਗ੍ਰਾਫੀ, ਡਾਂਸ, ਭੰਗੜਾ, ਨਾਟਕ ਅਤੇ ਪੰਜਾਬੀ ਸੱਭਿਆਚਾਰ ਦੀ ਝਲਕ ਗਿੱਧੇ ਦੀ ਪੇਸ਼ਕਾਰੀ ਕਰਕੇ ਸਭ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ | ਇਸ ਸਮੇਂ ਸਕੂਲ ਪਿ੍ੰਸੀਪਲ ਹਰਨੇਕ ਸਿੰਘ ਅਤੇ ਸਮੂਹ ਹੀ ਸਕੂਲ ਸਟਾਫ਼ ਵਲੋਂ ਸੁਖਪਾਲ ਸਿੰਘ ਸੁੱਖੀ ਪੱਤਰਕਾਰ ਅਜੀਤ ਅਤੇ ਪੱਤਰਕਾਰ ਪਰਮਜੀਤ ਸਿੰਘ ਪੰਮਾ ਲਹਿਰਾ ਧੂਰਕੋਟ ਅਦਾਰਾ ਡੇਅ ਨਾਇਟ ਨਿਊਜ਼ ਜ਼ਿਲ੍ਹਾ ਇੰਚਾਰਜ ਬਠਿੰਡਾ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਸਮਾਗਮ ਵਿੱਚ ਅਧਿਆਪਕ ਬਾਬੂ ਸਿੰਘ ਅਤੇ ਪਰਮਜੀਤ ਕੌਰ ਨੇ ਸਟੇਜ ਸਕੱਤਰ ਵਜੋਂ ਆਪਣੀ ਭੂਮਿਕਾ ਨਿਭਾਈ | ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹਦਿਆਂ ਸ੍ਰੀਮਤੀ ਹਰਪ੍ਰੀਤ ਕੌਰ ਨੇ ਸਾਲਾਨਾ ਪ੍ਰਾਪਤੀਆਂ ਸਮੇਤ ਨਵੇਂ ਸ਼ੁਰੂ ਹੋ ਰਹੇ ਕਿੱਤਾ ਮੁਖੀ ਕੋਰਸ ਬਾਰੇ ਮਹਿਮਾਨਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣੂ ਕਰਵਾਇਆ | ਸਮਾਗਮ ਦੇ ਅਖੀਰ ਵਿੱਚ ਪਿ੍ੰਸੀਪਲ ਹਰਨੇਕ ਸਿੰਘ ਨੇ ਕਿਹਾ ਕਿ ਸਕੂਲ 'ਚ ਨਵੇਂ ਕਮਰੇ ਤੋਂ ਇਲਾਵਾ ਅੰਗਹੀਣ ਬੱਚਿਆ ਲਈ ਬਾਥਰੂਮ ਦੀ ਉਸਾਰੀ ਕੀਤੀ ਗਈ ਹੈ | ਸਮਾਗਮ ਨੂੰ ਵਧੀਆ ਤੇ ਸਫਲ ਬਣਾਉਣ ਲਈ ਸਕੂਲ ਸਟਾਫ਼ ਦਾ ਵੱਡਾ ਯੋਗਦਾਨ ਹੈ | ਅੰਤ ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਮਾਪਿਆਂ ਸਮੇਤ ਮਹਿਮਾਨਾਂ ਦਾ ਧੰਨਵਾਦ ਕੀਤਾ |