23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਰੰਘਰੇਟਾ ਦਲ ਵਲੋਂ ਗ਼ਰੀਬ ਪਰਿਵਾਰਾਂ ਲਈ ਜਨਤਕ ਸਹੂਲਤਾਂ ਲਾਗੂ ਕਰਨ ਦੀ ਮੰਗ

ਅਜੀਤ ਡੈਸਕ 16-02-2026
ਬੁਢਲਾਡਾ, 15 ਫਰਵਰੀ (ਸਵਰਨ ਸਿੰਘ ਰਾਹੀ)- ਰੰਘਰੇਟਾ ਦਲ (ਯੂਨਾਈਟਿਡ) ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੀਨੀਅਰ ਆਗੂ ਹਾਕਮ ਸਿੰਘ ਸਰਦੂਲਗੜ੍ਹ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਹੋਈ | ਜਿਸ 'ਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਮੇਘਾ ਸਿੰਘ ਹਾਕਮਵਾਲਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਨਾਂਅ 'ਤੇ 5 ਸਤੰਬਰ ਦੀ ਐਲਾਨੀ ਗਈ ਛੁੱਟੀ ਲਾਗੂ ਕੀਤੀ ਜਾਵੇ, ਬਾਬਾ ਜੀਵਨ ਸਿੰਘ ਦੇ ਨਾਂਅ 'ਤੇ ਜ਼ਿਲ੍ਹਾ ਪੱਧਰੀ ਵਿੱਦਿਅਕ ਭਵਨ ਉਸਾਰੇ ਜਾਣ, ਪਿੰਡਾਂ ਅਤੇ ਸ਼ਹਿਰਾਂ 'ਚ ਲਾਲ ਲਕੀਰ 'ਚ ਰਹਿੰਦੇ ਲੋਕਾਂ ਨੂੰ ਮਕਾਨਾਂ ਦੀ ਮਾਲਕੀ ਦੇ ਹੱਕ ਦਿੱਤੇ ਜਾਣ, ਕੇਂਦਰ ਸਰਕਾਰ ਵਲੋਂ ਮਗਨਰੇਗਾ ਦੇ ਨਾਂਅ 'ਤੇ ਲਿਆਂਦੀ ਨਵੀਂ ਸਕੀਮ ਨੂੰ ਰੱਦ ਕੀਤਾ ਜਾਵੇ ਅਤੇ ਰੋਜ਼ਗਾਰ ਗਰੰਟੀ ਤਹਿਤ ਹਰ ਮਜ਼ਦੂਰ ਨੂੰ ਪ੍ਰਤੀ ਦਿਨ 500 ਰੁਪਏ ਦਿਹਾੜੀ ਤਹਿਤ ਪੂਰਾ ਸਾਲ ਕੰਮ ਦਿੱਤਾ ਜਾਵੇ ਅਤੇ ਇਸ ਦੇ ਨਾਲ ਹੀ ਗ਼ਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਦੀਆਂ ਕੱਟੀਆਂ ਗਈਆਂ ਪੈਨਸ਼ਨਾਂ ਦੀ ਪੜਤਾਲ ਕਰ ਕੇ ਦੁਬਾਰਾ ਲਾਗੂ ਕੀਤੀਆਂ ਜਾਣ, 10 ਲੱਖ ਵਾਲੇ ਬੀਮਾ ਕਾਰਡ ਘਰ-ਘਰ ਜਾ ਕੇ ਬਣਾਏ ਜਾਣ ਅਤੇ ਅਨੁਸੂਚਿਤ ਜਾਤੀ ਵਰਗ ਲਈ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਲੋੜਵੰਦਾਂ ਤੱਕ ਪੁੱਜਦਾ ਕੀਤੇ ਜਾਣ ਆਦਿ ਦੀ ਮੰਗ ਕੀਤੀ | ਇਸ ਮੌਕੇ ਲਾਭ ਸਿੰਘ, ਦਰਸ਼ਨ ਸਿੰਘ, ਗੁਰਜੰਟ ਸਿੰਘ, ਕੁਲਵੰਤ ਸਿੰਘ, ਰਿੰਕੂ ਸਿੰਘ, ਅਮਰੀਕ ਸਿੰਘ ਹੀਰੇਵਾਲਾ, ਮੇਵਾ ਸਿੰਘ, ਮੰਗਤੂ ਸਿੰਘ, ਗਗਨਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐਸ.ਕੇ.ਐਮ. ਦੇ ਸੱਦੇ 'ਤੇ ਤਲਵੰਡੀ ਅਕਲੀਆ 'ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨਿੱਜੀਕਰਨ ਅਤੇ 'ਜੀ ਰਾਮ ਜੀ' ਕਾਨੂੰਨ ਖ਼ਿਲਾਫ਼ ਮਨਪ੍ਰੀਤ ਦੇ ਘਰ ਮੂਹਰੇ ਧਰਨੇ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।