23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਐਸ.ਕੇ.ਐਮ. ਦੇ ਸੱਦੇ 'ਤੇ ਤਲਵੰਡੀ ਅਕਲੀਆ 'ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 16-02-2026
ਮਾਨਸਾ, 15 ਫਰਵਰੀ (ਰਾਵਿੰਦਰ ਸਿੰਘ ਰਵੀ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ, ਸਿੱਧੂਪੁਰ) ਦੇ ਸੱਦੇ 'ਤੇ ਸੰਘਰਸ਼ ਕਮੇਟੀ ਤਲਵੰਡੀ ਅਕਲੀਆ ਵਲੋਂ ਪਿੰਡ 'ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਕਿਸਾਨ ਆਗੂਆਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀਆਂ ਕਾਪੀਆਂ ਸਾੜਦਿਆਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ | ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਦੀਪ ਸਿੰਘ ਤੇ ਮੀਤ ਪ੍ਰਧਾਨ ਗੁਰਮੇਲ ਸਿੰਘ ਨੇ ਕਿਹਾ ਕਿ ਇੱਕ ਪਾਸੇ ਮੋਦੀ ਸਰਕਾਰ ਅਮਰੀਕਾ ਨਾਲ ਵਪਾਰ ਸਮਝੌਤਾ ਕਰ ਕੇ ਕਿਸਾਨੀ ਨੂੰ ਖ਼ਤਮ ਕਰਨ 'ਤੇ ਤੁਲੀ ਹੋਈ ਹੈ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ 'ਚ ਰੈੱਡ ਕੈਟਾਗਰੀ ਦੀਆਂ ਫ਼ੈਕਟਰੀਆਂ ਨੂੰ ਮਨਜ਼ੂਰੀ ਦੇ ਕੇ ਪੰਜਾਬ ਦੀ ਉਪਜਾਊ ਜ਼ਮੀਨ ਨੂੰ ਬੰਜਰ ਬਣਾਉਣ ਅਤੇ ਵਾਤਾਵਰਨ ਨੂੰ ਗੰਧਲਾ ਕਰਨ ਦੀ ਖੁੱਲ੍ਹ ਦੇਣ ਜਾ ਰਹੀ ਹੈ, ਨੂੰ ਪੰਜਾਬ ਦੇ ਲੋਕ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ | ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਕਾਕਾ ਸਿੰਘ ਤਲਵੰਡੀ ਅਕਲੀਆ ਨੇ ਕਿਹਾ ਕਿ ਕਾਰਪੋਰੇਟਾਂ ਨੂੰ ਅੰਨ੍ਹੀ ਲੁੱਟ ਖਸੁੱਟ ਕਰਨ ਲਈ ਸਰਕਾਰਾਂ ਵਲੋਂ ਲਿਆਂਦੇ ਲੋਕ ਮਾਰੂ ਕਾਨੂੰਨਾਂ ਨੂੰ ਰੋਕਣ ਲਈ ਸਾਂਝੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਵਪਾਰਕ ਸਮਝੌਤਾ ਰੱਦ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਮਨਪ੍ਰੀਤ ਸਿੰਘ, ਖੁਸਵੀਰ ਸਿੰਘ, ਖ਼ਜ਼ਾਨਚੀ ਮਨਪ੍ਰੀਤ ਸਿੰਘ ਮਾਣਕ ਆਦਿ ਤੋਂ ਇਲਾਵਾ ਪਿੰਡ ਵਾਸੀ
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੀ ਮਗਨਰੇਗਾ ਬਚਾਓ ਰੈਲੀ 'ਚ ਇਤਿਹਾਸਕ ਇਕੱਠ ਹੋਵੇਗਾ-ਸਿੰਗਲਾ ਅਗਲੀ ਖ਼ਬਰ ਰੰਘਰੇਟਾ ਦਲ ਵਲੋਂ ਗ਼ਰੀਬ ਪਰਿਵਾਰਾਂ ਲਈ ਜਨਤਕ ਸਹੂਲਤਾਂ ਲਾਗੂ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।