29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਮਾਨਸਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੇ ਨਵੀਨੀਕਰਨ ਦੀ ਮੰਗ

ਅਜੀਤ ਡੈਸਕ 18-02-2026
ਮਾਨਸਾ, 17 ਫਰਵਰੀ (ਪ. ਪ.)- ਸਥਾਨਕ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਟੁੱਟੀਆਂ ਸੜਕਾਂ ਸਰਕਾਰ ਤੇ ਪ੍ਰਸ਼ਾਸਨ ਦਾ ਮੂੰਹ ਚਿੜਾਅ ਰਹੀਆਂ ਹਨ | ਦੱਸ ਦੇਈਏ ਕਿ ਭਾਵੇਂ ਕਈ ਸੜਕਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਪਰ ਹਾਲੇ ਵੀ ਬਹੁਤੀਆਂ ਸੜਕਾਂ ਦੀ ਹਾਲਤ ਖਸਤਾ ਹੋਣ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਈ ਵਾਰਡਾਂ ਦੀਆਂ ਗਲੀਆਂ 'ਚ ਲੱਗੀਆਂ ਇੰਟਰਲਾਕ ਟਾਈਲਾਂ ਵੀ ਪੁੱਟੀਆਂ ਗਈਆਂ ਹਨ | ਸੇਂਟ ਜੇਵੀਅਰ ਸਕੂਲ, ਐਚ.ਐਸ, 33 ਫੁੱਟੀ, ਚਕੇਰੀਆਂ ਤੇ ਲੱਲੂਆਣਾ ਰੋਡ ਆਦਿ ਅਜਿਹੀਆਂ ਸੜਕਾਂ ਹਨ, ਜਿੱਥੇ ਵੱਡੇ-ਵੱਡੇ ਟੋਏ ਪੈ ਚੁੱਕੇ ਹਨ | ਸ਼ਹਿਰ ਵਾਸੀਆਂ ਦੀ ਪ੍ਰਸ਼ਾਸਨ ਤੋਂ ਮੰਗ ਹੈ ਕਿ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇ |
ਪਿਛਲੀ ਖ਼ਬਰ ਜਵਾਹਰ ਨਵੋਦਿਆ ਸਕੂਲ 'ਚੋਂ ਸਰਕਾਰੀ ਦਰੱਖ਼ਤ ਪੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਅਗਲੀ ਖ਼ਬਰ ਮੰਡਲ ਭਗਤਾ ਭਾਈਕਾ ਵਿਖੇ ਪਾਵਰ ਕਾਮ ਦੇ ਮੁਲਾਜ਼ਮਾਂਾ ਅਤੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।