29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਜਵਾਹਰ ਨਵੋਦਿਆ ਸਕੂਲ 'ਚੋਂ ਸਰਕਾਰੀ ਦਰੱਖ਼ਤ ਪੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਅਜੀਤ ਡੈਸਕ 18-02-2026
ਮਾਨਸਾ, 17 ਫਰਵਰੀ (ਸਟਾਫ਼ ਰਿਪੋਰਟਰ)- ਪਿਛਲੇ ਦਿਨੀਂ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ 'ਚੋਂ ਦਰਜਨਾਂ ਹਰੇ ਭਰੇ ਦਰੱਖ਼ਤ ਗੈਰ ਕਾਨੂੰਨੀ ਪੁੱਟ ਕੇ ਵੇਚਣ ਦਾ ਮਾਮਲਾ ਭਖ ਗਿਆ ਹੈ | ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਕਾਹਨੇਕੇ ਨੇ ਡਿਪਟੀ ਕਮਿਸ਼ਨਰ ਮਾਨਸਾ ਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਹੈ | ਉਨ੍ਹਾਂ ਦਾ ਦੱਸਣਾ ਹੈ ਕਿ 24 ਦਸੰਬਰ 2025 ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਾਸ ਕੀਤੇ ਹੁਕਮਾਂ 'ਚ ਸਪਸ਼ਟ ਲਿਖਿਆ ਹੈ ਕਿ ਰਾਜ 'ਚ ਅਦਾਲਤ ਦੀ ਮਨਜ਼ੂਰੀ ਤੋਂ ਬਿਨਾਂ ਕੋਈ ਵੀ ਰੁੱਖ ਪੁੱਟਿਆ ਨਾ ਜਾਵੇ | ਉਨ੍ਹਾਂ ਦਾ ਦੋਸ਼ ਹੈ ਕਿ ਸਕੂਲ ਪ੍ਰਬੰਧਕਾਂ ਨੇ ਹਾਈਕੋਰਟ ਦੇ ਹੁਕਮਾਂ ਦੀ ਧੱਜੀਆਂ ਉਡਾਉਂਦਿਆਂ ਗੈਰ ਕਾਨੂੰਨੀ ਸਰਕਾਰੀ ਰੁੱਖ ਪੁੱਟ ਕੇ ਵੇਚ ਦਿੱਤੇ ਹਨ | ਉਨ੍ਹਾਂ ਇਹ ਵੀ ਸਪਸ਼ਟ ਕੀਤਾ ਹੈ ਕਿ ਜੇਕਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ੰੁਮੇਵਾਰਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਪੰਜਾਬ ਦੇ ਵਾਤਾਵਰਨ ਪ੍ਰੇਮੀਆਂ ਨੂੰ ਨਾਲ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਦੂਸਰੇ ਪਾਸੇ ਸਕੂਲ ਪਿ੍ੰਸੀਪਲ ਕੁਸਮ ਗੁਪਤਾ ਨੇ ਲਗਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ | ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ ਜਦਕਿ ਸੁੱਕੇ ਦਰੱਖ਼ਤ ਹੀ ਕੱਟੇ ਸਨ ਅਤੇ ਕੁਝ ਦੀ ਛਗਾਂਈ ਕੀਤੀ ਗਈ ਹੈ |
ਪਿਛਲੀ ਖ਼ਬਰ ਭੀਖੀ ਵਿਖੇ ਮੁਫ਼ਤ ਆਯੂਸ਼ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਮਾਨਸਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੇ ਨਵੀਨੀਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।