ਮਾਨਸਾ, 17 ਫਰਵਰੀ (ਰਾਵਿੰਦਰ ਸਿੰਘ ਰਵੀ)- ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਦੂਜੀ ਕਨਵੋਕੇਸ਼ਨ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਮੁੱਖ ਮਹਿਮਾਨ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਸਨ | ਉਨ੍ਹਾਂ 2021 ਤੋਂ 2025 ਤੱਕ ਪਾਸ ਹੋਈਆਂ 300 ਗਰੈਜੂਏਟ ਅਤੇ 161 ਪੋਸਟ ਗਰੈਜੂਏਟ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਹਰ ਅÏਰਤ ਦੀ ਉਪਲਬਧੀ ਪਿੱਛੇ ਲੰਬਾ ਸੰਘਰਸ਼ ਹੁੰਦਾ ਹੈ ਤੇ ਉਹ ਹਮੇਸ਼ਾ ਆਪਣੀ ਸਮਰੱਥਾ ਤੋਂ ਵਧ ਕੇ ਕੰਮ ਕਰਦੀ ਹੈ | ਉਨ੍ਹਾਂ ਕਿਹਾ ਕਿ ਅਜੋਕੇ ਜ਼ਮਾਨੇ 'ਚ ਲੜਕੀਆਂ ਹਰ ਖੇਤਰ 'ਚ ਮੋਹਰੀ ਹਨ | ਉਨ੍ਹਾਂ ਕਿਹਾ ਕਿ ਕਾਲਜ ਵਿਖੇ ਵਿਦਿਆਰਥਣਾਂ ਦੀ ਸਹੂਲਤ ਲਈ 9 ਕਰੋੜ 99 ਲੱਖ ਰੁਪਏ ਦੀ ਲਾਗਤ ਨਾਲ ਹੋਸਟਲ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ | ਪਿ੍ੰਸੀਪਲ ਡਾ. ਬਰਿੰਦਰ ਕੌਰ ਨੇ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ | ਸਮਾਗਮ ਦੌਰਾਨ ਕਾਲਜ ਵਿਦਿਆਰਥਣਾਂ ਵਲੋਂ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਡਾਇਰੈਕਟਰ ਸੀ.ਸੀ. ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਮਰ ਇੰਦਰ ਸਿੰਘ, ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਕੌਰ ਬੜਿੰਗ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ, ਨਿਗਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਰਾਜ ਕੁਮਾਰ ਆਦਿ ਹਾਜ਼ਰ ਸਨ |
ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਵਿਦਿਆਰਥਣਾਂ ਲਈ ਬਣਾਇਆ ਜਾਵੇਗਾ ਹੋਸਟਲ- ਡਾ. ਬਲਜੀਤ ਕੌਰ
ਅਜੀਤ ਡੈਸਕ
18-02-2026