29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

'ਏਕੀਕਿ੍ਤ ਜਨਤਕ ਸਿਹਤ ਪ੍ਰਯੋਗਸ਼ਾਲਾ' ਚਾਲੂ ਕਰਨ ਵਾਲਾ ਮਾਨਸਾ ਪਹਿਲਾ ਜ਼ਿਲ੍ਹਾ ਬਣਿਆ

ਅਜੀਤ ਡੈਸਕ 18-02-2026

ਮਾਨਸਾ, 17 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਦੇ ਮੰਤਵ ਤਹਿਤ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਆਦੇਸ਼ਾਂ 'ਤੇ ਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਦੀ ਪ੍ਰਧਾਨਗੀ ਅਤੇ ਡਾਇਰੈਕਟਰ ਸਿਹਤ ਵਿਭਾਗ ਡਾ. ਹਤਿੰਦਰ ਕੌਰ ਦੀ ਹਾਜ਼ਰੀ 'ਚ ਜਨਵਰੀ 2026 ਤੱਕ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਸਬੰਧੀ ਮੋਹਾਲੀ ਵਿਖੇ ਰਾਜ ਦੇ ਸਮੂਹ ਸਿਵਲ ਸਰਜਨਾਂ ਅਤੇ ਡਿਪਟੀ ਕਮਿਸ਼ਨਰਾਂ ਦੀ ਕਾਨਫ਼ਰੰਸ ਹੋਈ | ਕਾਨਫ਼ਰੰਸ ਦੌਰਾਨ ਜ਼ਿਲ੍ਹਾ ਮਾਨਸਾ ਨੂੰ ਏਕੀਕਿ੍ਤ ਜਨਤਕ ਸਿਹਤ ਪ੍ਰਯੋਗਸ਼ਾਲਾ (ਆਈ.ਪੀ.ਐਚ.ਐਲ.) ਨੂੰ ਚਾਲੂ ਕਰਨ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਹੋਣ ਦੇ ਮਾਣ ਵਜੋਂ ਸਨਮਾਨਿਤ ਕੀਤਾ ਗਿਆ | ਸਨਮਾਨ ਵਜੋਂ ਪ੍ਰਸ਼ੰਸਾ ਪੱਤਰ ਸਿਹਤ ਮੰਤਰੀ ਨੇ ਡਾ. ਹਰਿੰਦਰ ਕੁਮਾਰ ਸ਼ਰਮਾ ਸਿਵਲ ਸਰਜਨ ਮਾਨਸਾ, ਡਾ. ਰਣਜੀਤ ਸਿੰਘ ਰਾਏ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਯੰਕਜੋਤ ਸਿੰਘ ਨੂੰ ਸੌਂਪਿਆ ਗਿਆ | ਸਿਹਤ ਮੰਤਰੀ ਨੇ ਜ਼ਿਲ੍ਹੇ ਨੂੰ ਇਸ ਸ਼ਲਾਘਾਯੋਗ ਉਪਲਬਧੀ 'ਤੇ ਵਧਾਈ ਦਿੱਤੀ ਗਈ ਅਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਅੱਗੇ ਤੋਂ ਵੀ ਵਧ-ਚੜ੍ਹ ਕੇ ਸੇਵਾ ਨਿਭਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਰੱਲਾ ਵਿਖੇ ਭਾਕਿਯੂ ਏਕਤਾ (ਡਕੌਂਦਾ) ਦੀ ਸਿੱਖਿਅਤ ਮੀਟਿੰਗ ਅਗਲੀ ਖ਼ਬਰ ਮਾਨਸਾ 'ਚ ਆਧੁਨਿਕ ਸਹੂਲਤਾਂ ਨਾਲ ਲੈਸ ਕਿ੍ਕਟ ਸਟੇਡੀਅਮ ਜ਼ਿਲੇ੍ਹ ਦੇ ਖਿਡਾਰੀਆਂ ਲਈ ਵਰਦਾਨ- ਮੀਤ ਹੇਅਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।