29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪਿੰਡ ਰੱਲਾ ਵਿਖੇ ਭਾਕਿਯੂ ਏਕਤਾ (ਡਕੌਂਦਾ) ਦੀ ਸਿੱਖਿਅਤ ਮੀਟਿੰਗ

ਅਜੀਤ ਡੈਸਕ 18-02-2026
ਜੋਗਾ, 17 ਫਰਵਰੀ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਸਿੱਖਿਅਤ ਮੀਟਿੰਗ ਬਾਬਾ ਜੋਗੀਪੀਰ ਰੱਲਾ ਵਿਖੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਅਗਵਾਈ 'ਚ ਹੋਈ | ਜਥੇਬੰਦੀ ਦੇ ਸੂਬਾਈ ਪ੍ਰਧਾਨ ਮਨਜੀਤ ਸਿੰਘ ਧਨੇਰ ਤੇ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਕਿਰਤੀ ਲੋਕਾਂ ਲਈ ਆਪਣੀ ਹੋਂਦ ਅਤੇ ਕਿਰਤ ਦੀ ਰਾਖੀ ਲਈ ਇਕੋ ਇਕ ਜਥੇਬੰਦਕ ਢਾਂਚਾ ਹੀ ਆਖ਼ਰੀ ਆਸ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਬਿਜਲੀ ਸੋਧ ਤੇ ਬੀਜ ਬਿੱਲ 2025, ਚਾਰ ਕਿਰਤ ਕਾਨੂੰਨ ਲਾਗੂ ਕਰਨ ਦੇ ਨਾਲ ਹੀ ਮਗਨਰੇਗਾ ਸਕੀਮ ਖ਼ਤਮ ਕਰਨ 'ਤੇ ਤੁਲੀ ਹੋਈ ਹੈ, ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਵਪਾਰਕ ਸਮਝੌਤਾ ਦੇਸ਼ ਦੀ ਖੇਤੀ ਅਤੇ ਕਿਸਾਨੀ ਨੂੰ ਖ਼ਤਮ ਕਰ ਦੇਣ ਵਾਲਾ ਹੈ, ਜੋ ਸਹਿਣਯੋਗ ਨਹੀਂ | ਇਸ ਮੌਕੇ ਮੱਖਣ ਸਿੰਘ ਭੈਣੀਬਾਘਾ, ਤਾਰਾ ਚੰਦ ਬਰੇਟਾ, ਜਗਦੇਵ ਸਿੰਘ ਕੋਟਲੀ, ਬਲਕਾਰ ਸਿੰਘ, ਸਤਪਾਲ ਸਿੰਘ ਬਰੇ੍ਹ, ਹਰਬੰਸ ਸਿੰਘ ਟਾਂਡੀਆਂ, ਗੁਰਚਰਨ ਸਿੰਘ ਅਲੀਸ਼ੇਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਨਹਿਰੂ ਕਾਲਜ ਮਾਨਸਾ ਦੇ ਗੇਟ ਅੱਗੇ ਬੱਸਾਂ ਦਾ ਘਿਰਾਓ ਅਗਲੀ ਖ਼ਬਰ 'ਏਕੀਕਿ੍ਤ ਜਨਤਕ ਸਿਹਤ ਪ੍ਰਯੋਗਸ਼ਾਲਾ' ਚਾਲੂ ਕਰਨ ਵਾਲਾ ਮਾਨਸਾ ਪਹਿਲਾ ਜ਼ਿਲ੍ਹਾ ਬਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।