29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸੂਬਾ ਪੱਧਰੀ ਸਾਇੰਸ ਮੇਲੇ 'ਚੋਂ ਮਾਨਸਾ ਦੀਆਂ ਵਿਦਿਆਰਥਣਾਂ ਨੇ ਤੀਜਾ ਸਥਾਨ ਮੱਲਿਆ

ਅਜੀਤ ਡੈਸਕ 18-02-2026
ਮਾਨਸਾ, 17 ਫਰਵਰੀ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਲੇਲ ਸਿੰਘ ਵਾਲਾ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਕਰਵਾਏ ਗਏ ਸੂਬਾ ਪੱਧਰੀ ਸਾਇੰਸ ਮੇਲੇ ਦੌਰਾਨ ਮਾਡਲ ਪ੍ਰਦਰਸ਼ਨੀ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬੇ 'ਚੋਂ ਤੀਜਾ ਸਥਾਨ ਹਾਸਲ ਕੀਤਾ ਹੈ | ਸਕੂਲ ਇੰਚਾਰਜ ਹਰਪ੍ਰੀਤ ਸਿੰਘ ਅਤੇ ਗਾਈਡ ਅਧਿਆਪਕ ਸਵੀਨ ਅੱਗਰਵਾਲ ਨੇ ਦੱਸਿਆ ਕਿ ਦਿਸਕਰਨ ਕੌਰ ਤੇ ਹਰਵਿੰਦਰ ਕੌਰ ਵਲੋਂ ਤਿਆਰ ਕੀਤੇ ਜੇਤੂ ਮਾਡਲ ਦਾ ਥੀਮ ਪਾਣੀ ਦੀ ਸੰਭਾਲ ਅਤੇ ਪ੍ਰਬੰਧਨ ਸੀ | ਇਹ ਮਾਡਲ ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਪੱਧਰ ਦਾ ਨੀਵਾਂ ਹੋਣ, ਸ਼ਹਿਰਾਂ 'ਚ ਵੇਸਟ ਵਾਟਰ ਦੀ ਸਮੱਸਿਆ ਨੂੰ ਪੰਜਾਬ ਦੇ ਕਈ ਖੇਤਰਾਂ 'ਚ ਪਾਣੀ ਦੀ ਕਮੀ ਦੀ ਸਮੱਸਿਆ ਨੂੰ ਦਰਸਾਉਂਦਾ ਹੈ |
ਪਿਛਲੀ ਖ਼ਬਰ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ 'ਤੇ ਵੱਖ-ਵੱਖ ਦਫ਼ਤਰਾਂ 'ਚ ਗੇਟ ਰੈਲੀਆਂ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਕਿ੍ਕਟ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।