29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ 'ਤੇ ਵੱਖ-ਵੱਖ ਦਫ਼ਤਰਾਂ 'ਚ ਗੇਟ ਰੈਲੀਆਂ

ਅਜੀਤ ਡੈਸਕ 18-02-2026
ਮਾਨਸਾ, 17 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ 'ਤੇ ਜ਼ਿਲੇ੍ਹ 'ਚ ਸਿਵਲ ਸਰਜਨ, ਵਾਟਰ ਸਪਲਾਈ ਤੇ ਸੈਨੀਟੇਸ਼ਨ, ਆਬਕਾਰੀ ਤੇ ਕਰ, ਵਣ ਵਿਭਾਗ ਦਫ਼ਤਰਾਂ 'ਚ ਗੇਟ ਰੈਲੀਆਂ ਕੀਤੀਆਂ ਗਈਆਂ | ਪੀ.ਐਸ.ਐਮ.ਐਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਨੇ ਦੋਸ਼ ਲਗਾਇਆ ਕਿ 'ਆਪ' ਸਰਕਾਰ ਨੂੰ ਸੱਤਾ 'ਚ ਆਏ 4 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਜਥੇਬੰਦੀ ਵਲੋਂ ਦਿੱਤੇ ਮੰਗ ਪੱਤਰ ਅਨੁਸਾਰ ਕਰਮਚਾਰੀਆਂ ਦੀਆਂ ਮੰਗਾਂ ਵੱਲ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਸਰਕਾਰ ਨਾਲ ਸੂਬਾਈ ਆਗੂਆਂ ਦੀਆਂ ਬਹੁਤ ਮੀਟਿੰਗਾਂ ਹੋਈਆਂ ਪਰ ਜਾਇਜ਼ ਮੰਗਾਂ 'ਤੇ ਸਹਿਮਤ ਹੁੰਦੇ ਹੋਏ ਵੀ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ 'ਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਨਵੇਂ ਭਰਤੀ ਕਰਮਚਾਰੀਆਂ ਨੂੰ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖ਼ਾਹ ਦੇਣ, 4,9,14 ਪ੍ਰਵੀਨਤਾ ਤਰੱਕੀ ਦੇਣ, ਬੰਦ ਕੀਤੇ ਭੱਤੇ ਬਹਾਲ ਕਰਨ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਦਾ ਕਰਨ ਦੇ ਵਾਅਦੇ ਕੀਤੇ ਗਏ ਸਨ ਜੋ ਵਫ਼ਾ ਨਹੀਂ ਹੋਏ | ਉਨ੍ਹਾਂ ਕਿਹਾ ਕਿ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ | ਗੇਟ ਰੈਲੀਆਂ ਨੂੰ ਸਿਹਤ ਵਿਭਾਗ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ, ਜਗਦੇਵ ਸਿੰਘ ਮਾਨ, ਅਵਤਾਰ ਸਿੰਘ, ਗੁਰਦਰਸ਼ਨ ਸਿੰਘ, ਸੁਖਵਿੰਦਰ ਸਿੰਘ, ਕਮਲ ਸ਼ਰਮਾ, ਰਾਜਪਾਲ ਸਿੰਘ, ਹਰਪ੍ਰੀਤ ਸਿੰਘ, ਸੋਨੀਆ ਮਹਿਤਾ, ਤਰਲੋਕ ਸਿੰਘ, ਕਰਮਵੀਰ ਕੌਰ, ਦੀਪ ਸ਼ਿਖਾ, ਰੇਨੂੰ, ਰਾਜਵੀਰ ਕੌਰ ਆਦਿ ਨੇ ਸੰਬੋਧਨ ਕੀਤਾ |
ਪਿਛਲੀ ਖ਼ਬਰ ਦਰੱਖ਼ਤਾਂ ਦੀ ਨਾਜਾਇਜ਼ ਕਟਾਈ ਸੰਬੰਧੀ ਵਫ਼ਦ ਡੀ.ਐਫ.ਓ. ਨੂੰ ਮਿਲਿਆ ਅਗਲੀ ਖ਼ਬਰ ਸੂਬਾ ਪੱਧਰੀ ਸਾਇੰਸ ਮੇਲੇ 'ਚੋਂ ਮਾਨਸਾ ਦੀਆਂ ਵਿਦਿਆਰਥਣਾਂ ਨੇ ਤੀਜਾ ਸਥਾਨ ਮੱਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।