29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪਿੰਡ ਮਾਖਾ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ

ਅਜੀਤ ਡੈਸਕ 18-02-2026
ਮਾਨਸਾ, 17 ਫਰਵਰੀ (ਸ.ਰਿ.)- ਸਤਿਗੁਰ ਰਵਿਦਾਸ ਵੈੱਲਫੇਅਰ ਸੁਸਾਇਟੀ ਮਾਖਾ ਵਲੋਂ ਸਥਾਨਕ ਸ੍ਰੀ ਗੁਰੂ ਰਵਿਦਾਸ ਭਵਨ ਨੇੜੇ ਅਨਾਜ ਮੰਡੀ (ਮਾਨਸਾ) ਵਿਖੇ ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ | ਕਥਾਵਾਚਕ ਕਰਮ ਚੰਦ ਤਪ ਅਸਥਾਨ ਬਾਬਾ ਪਿੱਪਲ ਦਾਸ ਗਿੱਲ ਪਤੀ (ਬਠਿੰਡਾ) ਨੇ ਕੀਰਤਨ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਸਮਾਗਮ ਦੌਰਾਨ ਕਮੇਟੀ ਵਲੋਂ ਸ੍ਰੀ ਹਰਿ ਸਾਹਿਬ ਦੇ ਨਿਸ਼ਾਨ ਸਾਹਿਬ ਵੀ ਚੜ੍ਹਾਏ ਗਏ | ਸਮਾਗਮ ਦੌਰਾਨ ਅਖਿਲ ਭਾਰਤੀਆ ਰਵਿਦਾਸੀਆ ਧਰਮ ਸੰਗਠਨ ਪੰਜਾਬ ਦੇ ਜਨਰਲ ਸਕੱਤਰ ਲਾਲ ਚੰਦ ਮਲੋਟ, ਸੂਬਾ ਪ੍ਰੈੱਸ ਸਕੱਤਰ ਜਰਨੈਲ ਸਿੰਘ ਫਰਵਾਹੀ, ਜ਼ਿਲ੍ਹਾ ਪ੍ਰਧਾਨ ਸ਼ਿੰਦਰ ਕੌਰ ਮਾਖਾ ਨੇ ਜਿੱਥੇ ਪਹੁੰਚੇ ਸੱਜਣਾਂ ਦਾ ਧੰਨਵਾਦ ਕੀਤਾ, ਉੱਥੇ ਵੱਡੀ ਗਿਣਤੀ 'ਚ ਪਹੁੰਚੇ ਰਵਿਦਾਸੀਆ ਭਾਈਚਾਰੇ ਨੂੰ ਆਪਣੇ ਹਰ ਕਾਰਜ ਅੰਮਿ੍ਤ ਬਾਣੀ ਦਾ ਓਟ ਆਸਰਾ ਲੈਣ ਦੀ ਅਪੀਲ ਵੀ ਕੀਤੀ | ਵਿਸ਼ੇਸ਼ ਤੌਰ 'ਤੇ ਪਹੁੰਚੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਭਾਈਚਾਰੇ ਨਾਲ ਹਮੇਸ਼ਾ ਡਟ ਕੇ ਖੜੇ ਰਹਿਣਗੇ | ਇਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ | ਅੰਤ 'ਚ ਰਵਿਦਾਸ ਭਵਨ ਦੇ ਮੁੱਖ ਸੇਵਾਦਾਰ ਗੁਰਦੀਪ ਸਿੰਘ ਤੇ ਚਰਨਜੀਤ ਸਿੰਘ ਮਾਖਾ ਨੇ ਪਹੁੰਚੇ ਮਹਿਮਾਨਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਜ਼ਮੀਨੀ ਪੱਧਰ 'ਤੇ ਲੋਕਾਂ ਦਾ ਮਿਲ ਰਿਹਾ ਭਰਪੂਰ ਸਮਰਥਨ- ਪੂਨੀਆ ਅਗਲੀ ਖ਼ਬਰ ਦਰੱਖ਼ਤਾਂ ਦੀ ਨਾਜਾਇਜ਼ ਕਟਾਈ ਸੰਬੰਧੀ ਵਫ਼ਦ ਡੀ.ਐਫ.ਓ. ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।