19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਕੈਂਪ ਲਗਾਇਆ

ਅਜੀਤ ਡੈਸਕ 19-02-2026

ਮਾਨਸਾ, 18 ਫਰਵਰੀ (ਰਵੀ)- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਦੀ ਅਗਵਾਈ ਹੇਠ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਮੈਡੀਕਲ ਅਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਹੱਡੀਆਂ ਅਤੇ ਅੱਖਾਂ ਦੇ ਮਾਹਿਰ ਡਾਕਟਰਾਂ ਵਲੋਂ ਬਜ਼ੁਰਗਾਂ ਦੀ ਜਾਂਚ ਉਪਰੰਤ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਯੋਗਾ ਮਾਹਿਰਾਂ ਵਲੋਂ ਬਜ਼ੁਰਗਾਂ ਨੂੰ ਯੋਗਾ ਰਾਹੀਂ ਤੰਦਰੁਸਤ ਰਹਿਣ ਸਬੰਧੀ ਜਾਣਕਾਰੀ ਦੇਣ ਦੇ ਨਾਲ ਹੀ ਵਰਤਮਾਨ ਸਮੇਂ 'ਚ ਵਧ ਰਹੇ ਵਿੱਤੀ ਫਰਾਡਾਂ ਤੋਂ ਬਚਾਅ ਲਈ ਜਾਗਰੂਕਤਾ ਸੈਸ਼ਨ ਵੀ ਕਰਵਾਏ ਗਏ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰੇਟਾ ਵਲੋਂ ਬਜ਼ੁਰਗਾਂ ਦੇ ਅਧਿਕਾਰਾਂ ਸਬੰਧੀ ਜਾਣਕਾਰੀ ਦੇਣ ਦੇ ਨਾਲ ਹੀ ਯੋਗ ਲਾਭਪਾਤਰੀਆਂ ਲਈ ਬੁਢਾਪਾ ਪੈਨਸ਼ਨ ਤੇ ਸੀਨੀਅਰ ਸਿਟੀਜ਼ਨ ਕਾਰਡ ਬਣਾਉਣ ਲਈ ਦੱਸਿਆ ਗਿਆ |

ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲੇ੍ਹ 'ਚ 25 ਹਜ਼ਾਰ 160 ਪਰਿਵਾਰਾਂ ਦੀ ਰਜਿਸਟਰੇਸ਼ਨ ਹੋਈ-ਨਵਜੋਤ ਕੌਰ ਅਗਲੀ ਖ਼ਬਰ ਸਦਾਚਾਰਕ ਅਤੇ ਨੈਤਿਕ ਕਦਰਾਂ ਕੀਮਤਾਂ 'ਤੇ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।