03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮੈਡੀਕਲ ਬਿੱਲਾਂ ਦਾ ਭੁਗਤਾਨ ਨਾ ਹੋਣ ਕਰ ਕੇ ਪੈਨਸ਼ਨਰ ਪ੍ਰੇਸ਼ਾਨ

ਅਜੀਤ ਡੈਸਕ 20-02-2026
ਬੁਢਲਾਡਾ, 19 ਫਰਵਰੀ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਸੇਵਾ ਮੁਕਤ ਮੁਲਾਜ਼ਮਾਂ ਦੇ ਮੈਡੀਕਲ ਬਿੱਲ ਪਾਸ ਨਾ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਚੋਂ ਗੁਜ਼ਰਨਾ ਪੈ ਰਿਹਾ ਹੈ | ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬੁਢਲਾਡਾ ਦੇ ਚੇਅਰਮੈਨ ਗੁਰਚਰਨ ਸਿੰਘ ਮਾਨ ਅਤੇ ਪ੍ਰਧਾਨ ਪ੍ਰਗਟ ਸਿੰਘ ਚਹਿਲ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ 'ਚ ਅੱਖਾਂ ਦੇ ਰੋਗ ਮਾਹਿਰ ਡਾਕਟਰ ਦੀ ਘਾਟ ਕਰ ਕੇ ਸੇਵਾ ਮੁਕਤ ਮੁਲਾਜ਼ਮਾਂ ਦੇ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਅਨੇਕਾਂ ਬਿੱਲ ਬਕਾਇਆ ਪਏ ਹਨ | ਉਕਤ ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਬਕਾਇਆ ਮੈਡੀਕਲ ਬਿੱਲਾਂ ਦੇ ਭੁਗਤਾਨ ਸਬੰਧੀ ਉਨ੍ਹਾਂ ਦੀ ਅਗਵਾਈ ਹੇਠ ਵਫ਼ਦ ਸਿਵਲ ਸਰਜਨ ਦਫ਼ਤਰ ਵਿਖੇ ਡਾ. ਬਲਜੀਤ ਕੌਰ ਬਰਾੜ ਨੂੰ ਮਿਲਿਆ ਪ੍ਰੰਤੂ ਉਨ੍ਹਾਂ ਵਲੋਂ ਵੀ ਇਸ ਸਬੰਧੀ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਗਿਆ | ਆਗੂਆਂ ਨੇ ਜ਼ਿਲੇ੍ਹ ਭਰ 'ਚ ਪਿਛਲੇ ਲੰਬੇ ਸਮੇਂ ਤੋਂ ਅੱਖਾਂ ਦੇ ਡਾਕਟਰ ਨਾ ਹੋਣ ਲਈ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਜਲਦ ਤੋਂ ਜਲਦ ਅੱਖਾਂ ਦੇ ਰੋਗ ਡਾਕਟਰ ਨਿਯੁਕਤ ਕਰ ਕੇ ਲੋਕਾਂ ਨੂੰ ਰਾਹਤ ਪਹੁੰਚਾਈ ਜਾਵੇ | ਵਫ਼ਦ 'ਚ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਘੂ ਨਾਥ ਸਿੰਗਲਾ, ਜਰਨੈਲ ਸਿੰਘ ਅਤੇ ਰਾਮ ਗੋਪਾਲ ਆਦਿ ਸ਼ਾਮਲ ਸਨ |
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਦੇ ਰੋਸ 'ਚ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਜੀ ਚੰਦ ਪੁਰਾਣਾ ਵਿਖੇ ਸਾਲਾਨਾ ਧਾਰਮਿਕ ਸਮਾਗਮ 15 ਮਾਰਚ ਨੂੰ -ਸੰਤ ਚੰਦ ਪੁਰਾਣੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।