ਮਾਨਸਾ, 19 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ ਵਾਰਿਸ ਪੰਜਾਬ ਵਲੋਂ 25 ਫਰਵਰੀ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਚੱਲਣ ਵਾਲੇ 'ਖ਼ਾਲਸਾ ਵਹੀਰ' ਦੀ ਤਿਆਰੀ ਲਈ ਜ਼ਿਲ੍ਹਾ ਜਥੇਬੰਦੀ ਵਲੋਂ ਨੰਗਲ ਕਲਾਂ, ਭਾਵਾ, ਕਾਹਨਗੜ੍ਹ ਤੇ ਪਿੰਡ ਬਖਸ਼ੀਵਾਲਾ ਵਿਖੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਜ਼ਿਲ੍ਹਾ ਪ੍ਰਧਾਨ ਬਾਬਾ ਕੁਲਵਿੰਦਰ ਸਿੰਘ ਕੋਟਧਰਮੂ ਨੇ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਵਲੋਂ ਆਰੰਭਿਆ ਇਹ ਕਾਰਜ ਸਿਰਫ਼ ਧਾਰਮਿਕ ਜਾਗਰੂਕਤਾ ਤੱਕ ਸੀਮਤ ਨਹੀਂ ਸਗੋਂ ਸਮਾਜਿਕ ਸੁਧਾਰਾਂ ਦੀ ਵੱਡੀ ਕੋਸ਼ਿਸ਼ ਹੈ | ਉਨ੍ਹਾਂ ਦੱਸਿਆ ਕਿ ਵਹੀਰ ਦਾ ਉਦੇਸ਼ ਰਾਜ ਦੇ ਨੌਜਵਾਨਾਂ 'ਚ ਸਚਾਈ, ਸਹੀ ਜੀਵਨ ਮਾਰਗ ਅਤੇ ਗੁਰਮਤਿ ਵਿਚਾਰਧਾਰਾ ਪ੍ਰਤੀ ਰੁਝਾਨ ਪੈਦਾ ਕਰਨਾ ਹੈ | ਇਸ ਦੇ ਨਾਲ ਹੀ ਨਸ਼ਿਆਂ ਤੋਂ ਦੂਰ ਰਹਿਣ, ਸਮਾਜਿਕ ਬੁਰਾਈਆਂ ਦਾ ਤਿਆਗ ਕਰਨ ਅਤੇ ਕੌਮੀ ਚੇਤਨਾ ਨੂੰ ਮਜ਼ਬੂਤ ਬਣਾਉਣ ਦਾ ਸੰਦੇਸ਼ ਵੀ ਦਿੱਤਾ ਜਾਵੇਗਾ | ਕੋਟਧਰਮੂ ਨੇ ਦਾਅਵਾ ਕੀਤਾ ਕਿ ਜ਼ਿਲ੍ਹੇ 'ਚ ਵੱਡੀ ਗਿਣਤੀ ਵਿਚ ਨੌਜਵਾਨ ਵਹੀਰ ਨਾਲ ਜੁੜਨ ਲਈ ਉਤਸ਼ਾਹਿਤ ਹਨ | ਉਨ੍ਹਾਂ ਦੱਸਿਆ ਕਿ ਪਿੰਡ ਪੱਧਰ 'ਤੇ ਬਣਾਈਆਂ ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਅਭਿਆਨ ਨਾਲ ਜੁੜ ਕੇ ਸਮਾਜਿਕ ਬਦਲਾਅ ਲਈ ਯੋਗਦਾਨ ਪਾਇਆ ਜਾਵੇ | ਇਸ ਮੌਕੇ ਧੰਨਾ ਸਿੰਘ ਬੁਢਲਾਡਾ, ਜਸਕਰਨ ਸਿੰਘ, ਗੁਰਲਾਲ ਸਿੰਘ, ਗੁਰਵਿੰਦਰ ਸਿੰਘ ਕੋਟਧਰਮੂ, ਗੁਰਪਾਲ ਸਿੰਘ, ਮੱਖਣ ਸਿੰਘ, ਗੁਰਮੀਤ ਸਿੰਘ ਭੂੰਦੜ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |
ਖ਼ਾਲਸਾ ਵਹੀਰ ਅਧਿਆਤਮਿਕਤਾ ਤੇ ਸਮਾਜਿਕ ਜਾਗਰੂਕਤਾ ਦਾ ਬਣੇਗੀ ਮਾਧਿਅਮ-ਕੋਟਧਰਮੂ
ਅਜੀਤ ਡੈਸਕ
20-02-2026