02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਭਾਰਤੀ ਜਨਤਾ ਪਾਰਟੀ ਦੀ ਪ੍ਰਸਤਾਵਿਤ ਰੈਲੀ ਨੂੰ ਲੈ ਕੇ ਸਮਰਥਕਾਂ 'ਚ ਭਾਰੀ ਉਤਸ਼ਾਹ-ਸੁਖਨੰਦਨ ਅਗਰਵਾਲ <br/>

ਅਜੀਤ ਡੈਸਕ 20-02-2026
ਬਾਘਾ ਪੁਰਾਣਾ, 19 ਫਰਵਰੀ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਦੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਸੁਖਨੰਦਨ ਅਗਰਵਾਲ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਗਾ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਕਰਵਾਈ ਜਾ ਰਹੀ ਸੂਬਾ ਪੱਧਰੀ ਰੈਲੀ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਪ੍ਰਸਤਾਵਿਤ ਰੈਲੀ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਵਲੋਂ ਕੀਤੀ ਜਾ ਰਹੀ ਹੈ ਅਤੇ ਰੈਲੀ ਦੀ ਸਫਲਤਾ ਲਈ ਪਾਰਟੀ ਵਲੋਂ ਹਰੇਕ ਹਲਕੇ ਵਿਚ ਇੰਚਾਰਜ ਵੀ ਨਿਯੁਕਤ ਕਰ ਦਿੱਤੇ ਗਏ ਹਨ | ਸੁਖਨੰਦਨ ਅਗਰਵਾਲ ਨੇ ਕਿਹਾ ਕਿ ਭਾਜਪਾ ਵਰਕਰ ਪਿੰਡ-ਪਿੰਡ ਅਤੇ ਵਾਰਡ-ਵਾਰਡ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਕਲਿਆਣਕਾਰੀ ਯੋਜਨਾਵਾਂ ਬਾਰੇ ਜਾਣੂੰ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਵਿਕਾਸ ਦੇ ਨਵੇਂ ਆਯਾਮ ਛੂਹੇ ਹਨ ਅਤੇ ਹਰ ਵਰਗ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਵੱਲ ਵੱਡੇ ਕਦਮ ਚੁੱਕੇ ਗਏ ਹਨ | ਉਨ੍ਹਾਂ ਆਖਿਆ ਕਿ ਆਯੁਸ਼ਮਾਨ ਭਾਰਤ ਯੋਜਨਾ, ਮੁਫ਼ਤ ਰਾਸ਼ਨ ਸਕੀਮ, ਉਜਲਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਵਰਗੀਆਂ ਸਕੀਮਾਂ ਨਾਲ ਕਰੋੜਾਂ ਲੋਕਾਂ ਨੂੰ ਲਾਭ ਮਿਲ ਰਿਹਾ ਹੈ | ਇਹੀ ਕਾਰਨ ਹੈ ਕਿ ਲੋਕ ਭਾਜਪਾ ਦੀਆਂ ਨੀਤੀਆਂ ਨਾਲ ਜੁੜ ਰਹੇ ਹਨ ਅਤੇ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਲਈ ਤਿਆਰ ਹਨ | ਸੁਖਨੰਦਨ ਅਗਰਵਾਲ ਨੇ ਕਿਹਾ ਕਿ ਮੋਗਾ ਦੀ ਰੈਲੀ ਸਿਰਫ਼ ਤਾਕਤ ਦਾ ਪ੍ਰਦਰਸ਼ਨ ਨਹੀਂ ਹੋਵੇਗੀ, ਸਗੋਂ ਇਹ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਾਧਿਅਮ ਬਣੇਗੀ |

ਪਿਛਲੀ ਖ਼ਬਰ ਬਠਿੰਡਾ ਦੇ ਨੰਨ੍ਹੇ ਫੁੱਟਬਾਲ ਖਿਡਾਰੀਆਂ ਨੇ ਰਾਜ ਪੱਧਰੀ ਖੇਡਾਂ 'ਚ ਰਚਿਆ ਇਤਿਹਾਸ, ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਸੰਤ ਦਰਬਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਂ ਦੇ 12ਵੀਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।