07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਮਾਈ ਭਾਗੋ ਕਾਲਜ ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 21-02-2026
ਜੋਗਾ, 20 ਫਰਵਰੀ (ਵਿ.ਪ੍ਰਤੀ)- ਮਾਈ ਭਾਗੋ ਡਿਗਰੀ ਕਾਲਜ ਰੱਲਾ ਦੇ ਬੀ.ਐਸ.ਸੀ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਪਰਮਿੰਦਰ ਕੁਮਾਰੀ ਤੇ ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਵਿਦਿਆਰਥਣ ਸਪਨਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ ਪਹਿਲਾ, ਜਸਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਨੇ ਦੂਸਰਾ ਅਤੇ ਆਰਜ਼ੂ ਪੁੱਤਰੀ ਸੰਤੋਸ਼ ਕੁਮਾਰ ਨੇ ਤੀਸਰਾ ਸਥਾਨ ਪ੍ਰਾਪਤ ਕਰ ਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖ਼ਿਆਲਾ, ਸਕੱਤਰ ਮਨਜੀਤ ਸਿੰਘ ਖ਼ਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਲਵਪ੍ਰੀਤ ਕੌਰ, ਸਹਾਇਕ ਪ੍ਰੋ. ਪਾਰੁਲ ਗੁਪਤਾ, ਪਰਮਜੀਤ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਭਾਰਤ-ਅਮਰੀਕਾ ਵਪਾਰਕ ਸਮਝੌਤੇ ਖ਼ਿਲਾਫ਼ ਮੰਗ ਪੱਤਰ ਭੇਜਿਆ ਅਗਲੀ ਖ਼ਬਰ ਬੋਲੀ ਸਿਰਫ਼ ਸੰਚਾਰ ਦਾ ਸਾਧਨ ਨਹੀਂ, ਬਲਕਿ ਸੱਭਿਆਚਾਰਕ ਵਿਰਾਸਤ ਵੀ ਹੁੰਦੀ ਹੈ-ਡਾ. ਸੋਮੀ ਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।