07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕਾਂਗਰਸ ਪਾਰਟੀ ਵਲੋਂ ਭਾਰਤ-ਅਮਰੀਕਾ ਵਪਾਰਕ ਸਮਝੌਤੇ ਖ਼ਿਲਾਫ਼ ਮੰਗ ਪੱਤਰ ਭੇਜਿਆ

ਅਜੀਤ ਡੈਸਕ 21-02-2026
ਮਾਨਸਾ, 20 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਉਪਰੰਤ ਡਿਪਟੀ ਕਮਿਸ਼ਨਰ ਰਾਹੀਂ ਭਾਰਤ ਸਰਕਾਰ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਬੁਲਾਰਿਆਂ ਨੇ ਕਿਹਾ ਕਿ ਇਹ ਸਮਝੌਤਾ ਕਿਰਤੀ ਵਿਰੋਧੀ ਹੈ ਅਤੇ ਪੰਜਾਬ ਦੀ ਕਿਸਾਨੀ ਤਾਂ ਬਿਲਕੁਲ ਤਬਾਹ ਹੋ ਜਾਵੇਗੀ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਵਪਾਰਕ ਸੰਧੀ ਨੂੰ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਮਿਹਨਤਕਸ਼ ਲੋਕਾਂ ਦੇ ਹਿੱਤਾਂ 'ਤੇ ਵੱਡਾ ਡਾਕਾ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ, ਕਾਰੋਬਾਰ ਅਤੇ ਪਸ਼ੂ ਪਾਲਣ ਦਾ ਧੰਦਾ ਪੂਰੀ ਤਰ੍ਹਾਂ ਖੇਤੀ 'ਤੇ ਨਿਰਭਰ ਹੈ ਅਤੇ ਇਸ ਸਮਝੌਤੇ ਨਾਲ ਸਭ ਕੁਝ ਤਬਾਹ ਹੋ ਜਾਵੇਗਾ | ਸਮਝੌਤਾ ਲਾਗੂ ਹੋਣ ਨਾਲ ਭਾਰਤੀ ਬਾਜ਼ਾਰਾਂ 'ਚ ਅਮਰੀਕੀ ਅਨਾਜ, ਦੁੱਧ ਅਤੇ ਇਨ੍ਹਾਂ ਤੋਂ ਬਣੇ ਹੋਰ ਉਤਪਾਦ ਵੱਡੀ ਮਾਤਰਾ 'ਚ ਬਹੁਤ ਹੀ ਸਸਤੇ ਭਾਅ 'ਤੇ ਸੁੱਟੇ ਜਾਣਗੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਤਿੰਨ ਕਾਲੇ ਖੇਤੀ ਕਾਨੂੰਨ ਲੈ ਕੇ ਆਈ ਸੀ, ਜਿਨ੍ਹਾਂ ਨੂੰ ਸਖ਼ਤ ਵਿਰੋਧ ਤੋਂ ਬਾਅਦ ਵਾਪਸ ਲੈਣਾ ਪਿਆ ਸੀ | ਹੁਣ ਕੇਂਦਰ ਸਰਕਾਰ ਨੇ ਕਿਸਾਨੀ ਅਤੇ ਖੇਤੀ ਨੂੰ ਪਿੱਛੇ ਧੱਕਣ ਲਈ ਇਹ ਨਵਾਂ ਵਪਾਰਕ ਰਾਹ ਲੱਭ ਲਿਆ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਵਿਦੇਸ਼ੀ ਤਾਕਤਾਂ ਦੇ ਹੱਥਾਂ 'ਚ ਖੇਡ ਰਹੀ ਹੈ, ਜੋ ਦੇਸ਼ ਨੂੰ ਮੁੜ ਗੁਲਾਮੀ ਅਤੇ ਵਿਦੇਸ਼ੀ ਵਸਤਾਂ 'ਤੇ ਨਿਰਭਰਤਾ ਵੱਲ ਧੱਕ ਰਹੀ ਹੈ | ਇਸ ਮੌਕੇ ਬਲਕੌਰ ਸਿੰਘ ਸਿੱਧੂ, ਸੱਤਪਾਲ ਸਿੰਘ ਮੂਲੇਵਾਲਾ, ਬਿਕਰਮ ਸਿੰਘ ਮੋਫਰ, ਸਤਗੁਰ ਸਿੰਘ ਜਲਵੇੜਾ, ਸੁਰੇਸ਼ ਕੁਮਾਰ ਨੰਦਗੜ੍ਹੀਆ, ਡਾ. ਮਨਜੀਤ ਸਿੰਘ ਰਾਣਾ, ਲਾਜਪਤ ਰਾਏ ਸ਼ਰਮਾ, ਸਵਰਨਜੀਤ ਸਿੰਘ ਖੁਡਾਲ, ਗੁਰਪ੍ਰੀਤ ਸਿੰਘ ਵਿੱਕੀ, ਬਲਵਿੰਦਰ ਨਾਰੰਗ, ਪਿ੍ਤਪਾਲ ਸਿੰਘ ਡਾਲੀ, ਸੁਖਦਰਸ਼ਨ ਸਿੰਘ ਖਾਰਾ, ਚਮਕੌਰ ਸਿੰਘ ਸਿੱਧੂ, ਜਤਿੰਦਰ ਕੁਮਾਰ ਆਗਰਾ, ਸੁਰੇਸ਼ ਕੁਮਾਰ ਕੁੱਲਰੀਆਂ, ਲਛਮਣ ਸਿੰਘ ਲਖੀਆ, ਗੁਰਸ਼ਰਨ ਸਿੰਘ ਮਾਖਾ, ਨਰੋਤਮ ਸਿੰਘ ਚਹਿਲ, ਬਲਜੀਤ ਸ਼ਰਮਾ ਖੀਵਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮੀਟਿੰਗ-ਨੰਬਰਦਾਰੀ ਜੱਦੀ-ਪੁਸ਼ਤੀ ਕਰਨ ਦੀ ਮੰਗ ਅਗਲੀ ਖ਼ਬਰ ਮਾਈ ਭਾਗੋ ਕਾਲਜ ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।