05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

15 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 21-02-2026
ਸੰਗਤ ਮੰਡੀ, 20 ਫਰਵਰੀ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵਲੋਂ 2 ਵਿਅਕਤੀਆਂ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ¢ ਥਾਣਾ ਸੰਗਤ ਦੇ ਮੁਖੀ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਪੰਜਾਬ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਇਲਾਕੇ ਦੇ ਪਿੰਡਾਂ ਵਿਚ ਸ਼ੱਕੀ ਪੁਰਸ਼ਾਂ ਦੀ ਭਾਲ ਲਈ ਗਸ਼ਤ ਕੀਤੀ ਜਾ ਰਹੀ ਸੀ¢ ਦੌਰਾਨੇ ਗਸ਼ਤ ਜਦੋਂ ਪਾਰਟੀ ਪਿੰਡ ਸੰਗਤ ਕਲਾਂ ਤੋਂ ਪਿੰਡ ਮਛਾਣਾ ਨੇੜੇ ਪੈਂਦੇ ਲਸਾੜਾ ਡਰੇਨ ਕੋਲ ਪੁੱਜੀ ਤਾਂ ਡਰੇਨ ਦੀ ਅੰਦਰਲੀ ਪਟੜੀ 'ਤੇ 2 ਸ਼ੱਕੀ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ¢ ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਦੀਪ ਸਿੰਘ ਪੁੱਤਰ ਜਗਸੀਰ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਸੁਖਮੰਦਰ ਸਿੰਘ ਪਿੰਡ ਮਛਾਣਾ ਦੇ ਤੌਰ 'ਤੇ ਹੋਈ ਹੈ | ਪੁਲਿਸ ਵਲੋਂ ਇਨ੍ਹਾਂ ਦੇ ਵਿਰੁੱਧ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ¢
ਪਿਛਲੀ ਖ਼ਬਰ ਹੌਲਦਾਰ ਅਜੀਤ ਸਿੰਘ ਚੌਥਾ ਯਾਦਗਾਰੀ ਐਵਾਰਡ ਦਿੱਤਾ ਸ਼ਾਇਰ ਗੁਰਭਜਨ ਗਿੱਲ ਨੂੰ ਅਗਲੀ ਖ਼ਬਰ 132 ਬੋਰ ਪਿਸਤੌਲ ਅਤੇ ਦੋ ਕਾਰਤੂਸਾਂ ਸਣੇ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।