12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਫਿਜ਼ੀਕਲ ਹੈਂਡੀਕੈਪਡ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ 'ਤੇ ਮੰਗਾਂ ਨਾ ਮੰਨਣ ਦਾ ਦੋਸ਼

ਅਜੀਤ ਡੈਸਕ 23-02-2026

ਮਾਨਸਾ, 22 ਫਰਵਰੀ (ਰਾਵਿੰਦਰ ਸਿੰਘ ਰਵੀ)- ਫਿਜ਼ੀਕਲ ਹੈਂਡੀਕੈਪਡ ਐਸੋਸੀਏਸ਼ਨ ਦੇ ਆਗੂਆਂ ਨੇ ਪੰਜਾਬ ਸਰਕਾਰ 'ਤੇ ਮੰਗਾਂ ਨਾ ਮੰਨਣ ਦਾ ਦੋਸ਼ ਲਗਾਇਆ ਹੈ | ਜ਼ਿਲ੍ਹਾ ਪ੍ਰਧਾਨ ਅਵਿਨਾਸ਼ ਕੁਮਾਰ ਸ਼ਰਮਾ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਵਫ਼ਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਉਹ ਪਿਛਲੇ 4 ਸਾਲਾਂ ਤੋਂ ਸਰਕਾਰ ਦੇ ਦਰਬਾਰੇ ਗੁਹਾਰ ਲਗਾ ਰਹੇ ਹਨ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ | ਉਨ੍ਹਾਂ ਕਿਹਾ ਕਿ ਪੜ੍ਹੇ-ਲਿਖੇ ਅੰਗਹੀਣਾਂ ਨੂੰ ਨੌਕਰੀ ਨਾ ਮਿਲਣ ਕਰ ਕੇ ਨਿਰਾਸ਼ਾ ਦਿਨੋਂ ਦਿਨ ਵੱਧ ਰਹੀ ਹੈ | ਉਨ੍ਹਾਂ ਕਿਹਾ ਕਿ ਅੰਗਹੀਣ ਦੀ ਆਰਥਿਕ ਸਥਿਤੀ ਅਤੇ ਦਰਪੇਸ਼ ਚੁਨੌਤੀਆਂ ਕਾਰਨ ਦੁਸ਼ਵਾਰੀਆਂ ਭਰਿਆ ਜੀਵਨ ਬਤੀਤ ਕਰ ਰਹੇ ਹਨ ਅਤੇ ਜੇਕਰ ਇਸੇ ਤਰ੍ਹਾਂ ਉਨ੍ਹਾਂ ਨੂੰ ਅੱਖੋਂ ਪਰੋਖੇ ਕੀਤਾ ਜਾਂਦਾ ਰਿਹਾ ਤਾਂ ਭਵਿੱਖ ਵਿਚ ਦਿਵਿਆਂਗਾਂ ਨੂੰ ਹੋਰ ਵੀ ਗੰਭੀਰ ਸੰਕਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨ ਰਾਸ਼ੀ ਵਿਚ ਵਾਧਾ ਕਰ ਕੇ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇੇ ਅਤੇ ਖ਼ਾਲੀ ਪਈਆਂ ਬੈਕਲਾਗ ਦੀਆਂ ਅਸਾਮੀਆਂ ਵੀ ਤੁਰੰਤ ਭਰੀਆਂ ਜਾਣ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਅਸੀਮ ਗੋਇਲ, ਵਿਜੇ ਮੌਂਗਾ, ਗਮਦੁਰ ਸਿੰਘ, ਸੁਨੀਲ ਮਸੀਹ, ਗਗਨਦੀਪ ਸਿੰਘ, ਮਨਦੀਪ ਸਿੰਘ, ਹਜ਼ਾਰੀ ਲਾਲ, ਤਰਸੇਮ ਕੁਮਾਰ ਹੈਪੀ, ਜਗਦੀਪ ਸਿੰਘ ਰੱਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਨਸਾ-ਭੀਖੀ ਮੁੱਖ ਸੜਕ 'ਤੇ 3 ਵਾਹਨਾਂ ਦੀ ਟੱਕਰ, ਅੱਧੀ ਦਰਜਨ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਸਿਲਵਰ ਜ਼ੋਨ ਉਲੰਪੀਆਡ 'ਚ ਐਸ. ਐਮ. ਡੀ. ਵਰਲਡ ਸਕੂਲ ਨੇ ਜਿੱਤੇ ਤਗਮੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।