12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਬੇਅਦਬੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

ਅਜੀਤ ਡੈਸਕ 23-02-2026

ਮਾਨਸਾ, 22 ਫਰਵਰੀ (ਰਾਵਿੰਦਰ ਸਿੰਘ ਰਵੀ)- ਨੇੜਲੇ ਪਿੰਡ ਤਲਵੰਡੀ ਅਕਲੀਆ ਵਿਖੇ ਗੁਰੂਘਰ ਦੇ ਸਾਹਮਣੇ ਨਗਰ ਨਿਵਾਸੀਆਂ ਨੇ ਵੱਡਾ ਇਕੱਠ ਕਰਕੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਬੇਅਦਬੀ ਦੇ ਮਾਮਲਿਆਂ 'ਚ ਜਲਦ ਸਖ਼ਤ ਕਾਨੂੰਨ ਨਹੀਂ ਬਣਾਇਆ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਲੋਕਾਂ ਨੇ ਕਿਹਾ ਕਿ ਭਾਈ ਗੁਰਜੀਤ ਸਿੰਘ ਖ਼ਾਲਸਾ ਪਿਛਲੇ 16 ਮਹੀਨਿਆਂ ਤੋਂ ਟਾਵਰ 'ਤੇ ਚੜ੍ਹ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਕੇ ਮੰਗ ਕਰ ਰਹੇ ਹਨ ਕਿ ਚਾਹੇ ਕੋਈ ਵੀ ਧਰਮ ਗ੍ਰੰਥ ਹੋਵੇ, ਉਸ ਦੀ ਬੇਅਦਬੀ ਖ਼ਿਲਾਫ਼ ਠੋਸ ਕਾਨੂੰਨ ਬਣਾਇਆ ਜਾਵੇ ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ | ਪਿੰਡ ਵਾਸੀਆਂ ਨੇ ਇਸ ਅੰਦੋਲਨ ਪ੍ਰਤੀ ਪੂਰਨ ਏਕਤਾ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ 24 ਫਰਵਰੀ ਨੂੰ ਸਮਾਣਾ(ਪਟਿਆਲਾ) ਵਿਖੇ ਪਹੁੰਚ ਕੇ ਪੱਕਾ ਮੋਰਚਾ ਲਗਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪਿੰਡ ਪੱਧਰ 'ਤੇ ਲਾਮਬੰਦੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸ਼ਮੂਲੀਅਤ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਸੰਘਰਸ਼ ਕਮੇਟੀ ਤਲਵੰਡੀ ਅਕਲੀਆ ਦੇ ਪ੍ਰਧਾਨ ਸੁਖਦੀਪ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਮੋਰਚੇ 'ਚ ਸ਼ਮੂਲੀਅਤ ਕਰਨ ਲਈ ਤਿਆਰ ਕੀਤਾ ਜਾ ਰਿਹਾ ਹੈ, ਕਿਉਂਕਿ ਇਹ ਸੰਘਰਸ਼ ਧਾਰਮਿਕ ਸ਼ਰਧਾ ਅਤੇ ਸਤਿਕਾਰ ਦੀ ਲੜਾਈ ਹੈ | ਉਨ੍ਹਾਂ ਲੋਕਾਈ ਨੂੰ ਅਪੀਲ ਕੀਤੀ ਕਿ ਇਸ ਮੋਰਚੇ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ | ਇਸ ਮੌਕੇ ਮੀਡੀਆ ਇੰਚਾਰਜ ਖੁਸ਼ਵੀਰ ਸਿੰਘ, ਸੈਕਟਰੀ ਮਨਪ੍ਰੀਤ ਸਿੰਘ ਭੁੱਲਰ, ਭਾਕਿਯੂ ਸਿੱਧੂਪੁਰ ਦੇ ਪ੍ਰਧਾਨ ਕਾਕਾ ਸਿੰਘ, ਗੁਰਮੇਲ ਸਿੰਘ, ਦਰਸ਼ਨ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਵਲੋਂ ਕੀਤੀ ਜਲ ਘਰ ਦੀ ਸਫ਼ਾਈ ਅਗਲੀ ਖ਼ਬਰ ਜਿੰਦਲ ਇੰਟਰਨੈਸ਼ਨਲ ਸਕੂਲ ਦੀ ਸਕਾਲਰਸ਼ਿਪ ਪ੍ਰੀਖਿਆ 'ਚ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।