21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਜਥੇਬੰਦੀਆਂ ਵਲੋਂ ਬਠਿੰਡਾ ਵਿਖੇ ਲਲਕਾਰ ਰੈਲੀ 6 ਨੂੰ

ਅਜੀਤ ਡੈਸਕ 01-03-2026
ਮਾਨਸਾ, 28 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਲਾਗੂ ਕਰਨ ਦਾ ਰਾਹ ਪੱਧਰਾ ਕਰਨ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੰਗੇ ਚਿੱਟੇ ਜਬਰ 'ਤੇ ਉੱਤਰ ਆਈ ਹੈ | ਇਹ ਦੋਸ਼ ਉਨ੍ਹਾਂ ਪਿੰਡ ਖਿਆਲਾ ਕਲਾਂ ਵਿਖੇ ਦਿੱਲੀ ਅੰਦੋਲਨ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਏ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਲਗਾਏ | ਉਨ੍ਹਾਂ ਕਿਹਾ ਕਿ ਸਰਕਾਰ ਹੱਕ ਮੰਗਦੇ ਕਿਸਾਨਾਂ, ਮਜ਼ਦੂਰਾਂ, ਬੇਰੁਜ਼ਗਾਰਾਂ ਅਤੇ ਹਰ ਵਰਗ ਨੂੰ ਡੰਡੇ ਦੇ ਜ਼ੋਰ 'ਤੇ ਕੁਚਲਨਾ ਚਾਹੁੰਦੀ ਹੈ, ਜਿਸ ਦੀ ਤਾਜ਼ਾ ਉਦਾਹਰਨ ਬਠਿੰਡਾ ਜ਼ਿਲੇ੍ਹ ਦੇ ਜਿਉਂਦ ਪਿੰਡ 'ਚ ਵਾਪਰੀ ਹੈ | ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਵਲੋਂ ਪੰਜਾਬ ਦੀ ਸੰਘਰਸ਼ਸ਼ੀਲ ਫ਼ਿਜ਼ਾ ਨੂੰ ਬਦਲ ਕੇ ਦਹਿਸ਼ਤ ਦਾ ਰਾਜ ਕਾਇਮ ਕੀਤਾ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸਰਕਾਰੀ ਦਹਿਸ਼ਤ ਨੂੰ ਤੋੜਨ ਲਈ ਜਥੇਬੰਦੀਆਂ ਵਲੋਂ 6 ਮਾਰਚ ਨੂੰ ਬਠਿੰਡਾ ਵਿਖੇ ਲਲਕਾਰ ਰੈਲੀ ਅਤੇ ਮੁਜ਼ਾਹਰਾ ਕੀਤਾ ਜਾਵੇਗਾ | ਸਮਾਗਮ ਨੂੰ ਕਿਸਾਨ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀਬਾਘਾ, ਲਖਵੀਰ ਸਿੰਘ ਅਕਲੀਆ, ਤਾਰਾ ਚੰਦ ਬਰੇਟਾ, ਜਗਦੇਵ ਸਿੰਘ ਕੋਟਲੀ, ਦਰਸ਼ਨ ਸਿੰਘ ਗੁਰਨੇ, ਸਤਪਾਲ ਸਿੰਘ ਬਰੇ੍ਹ ਆਦਿ ਨੇ ਸੰਬੋਧਨ ਕੀਤਾ |
ਪਿਛਲੀ ਖ਼ਬਰ ਬੁਢਲਾਡਾ ਹਲਕੇ ਦੀਆਂ ਸੜਕਾਂ ਦੀ ਹੋਵੇਗੀ ਕਾਇਆ ਕਲਪ-ਵਿਧਾਇਕ ਅਗਲੀ ਖ਼ਬਰ ਆਕਸਫੋਰਡ ਸੰਸਥਾ ਵਿਖੇ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।