ਬੁਢਲਾਡਾ, 28 ਫਰਵਰੀ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਈ ਗਈ 9ਵੀਂ ਸਾਲਾਨਾ ਐਥਲੈਟਿਕ ਮੀਟ ਦੇ ਸ਼ਾਨਦਾਰ ਮੁਕਾਬਲਿਆਂ ਦੌਰਾਨ ਲੜਕਿਆਂ 'ਚੋਂ ਹਰਪ੍ਰੀਤ ਸਿੰਘ ਅਤੇ ਲੜਕੀਆਂ 'ਚੋਂ ਜੋਤੀ ਸਮਾਓਾ ਨੂੰ ਸਰਬੋਤਮ ਖਿਡਾਰੀ ਐਲਾਨਿਆ ਗਿਆ ਹੈ | ਮੁੱਖ ਮਹਿਮਾਨ ਵਜੋਂ ਤਹਿਸੀਲ ਭਲਾਈ ਅਫ਼ਸਰ ਮਾਨਸਾ ਪ੍ਰਦੀਪ ਅਰੋੜਾ ਪੁੱਜੇ ਜਦਕਿ ਸਮਾਰੋਹ ਦੀ ਪ੍ਰਧਾਨਗੀ ਸੇਵਾ ਮੁਕਤ ਏ.ਆਈ.ਜੀ. ਰਜਿੰਦਰ ਸਿੰਘ ਸੋਹਲ ਅਤੇ ਪਿ੍ੰਸੀਪਲ ਡਾ: ਕੁਲਦੀਪ ਸਿੰਘ ਬੱਲ ਨੇ ਕੀਤੀ | ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਸਹਾਇਕ ਪ੍ਰੋਫੈਸਰ ਹਰਵਿੰਦਰ ਸਿੰਘ ਦੀ ਅਗਵਾਈ ਹੇਠਲੇ ਇਨਾ ਖੇਡ ਮੁਕਾਬਲਿਆਂ ਦੌਰਾਨ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਲੜਕੇ ਲੜਕੀਆਂ ਦੇ ਪੂਰੇ ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ 800, 100, 400 ਅਤੇ 200 ਮੀਟਰ ਦੌੜ, ਸ਼ਾਟਪੁੱਟ ਤੋਂ ਇਲਾਵਾ ਤਿੰਨ ਟੰਗੀ ਦੌੜ, ਬੋਰੀ ਦੌੜ, 400 ਮੀਟਰ ਰਿਲੇਅ ਦੌੜ ਅਤੇ ਰੱਸਾਕਸ਼ੀ ਦੇ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲੇ | ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਮਨੁੱਖ ਦੇ ਚਰਿੱਤਰ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਡਾ. ਸੰਦੀਪ ਕੌਰ ਨੇ ਇਸ ਐਥਲੈਟਿਕਸ ਮੀਟ ਦੀ ਸਫਲਤਾ ਲਈ ਖਿਡਾਰੀਆਂ,ਆਏ ਮਹਿਮਾਨਾਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ |