ਬਰੇਟਾ, 28 ਫਰਵਰੀ (ਜੀਵਨ ਸ਼ਰਮਾ)- ਸਥਾਨਕ ਮਾਰਕੀਟ ਕਮੇਟੀ ਦੇ ਚੇਅਰਮੈਨ ਚਮਕੌਰ ਸਿੰਘ ਖੁਡਾਲ ਵਲੋਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ | ਉਨ੍ਹਾਂ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪਾਰਟੀ ਦੀ ਦਿੱਲੀ ਇਕਾਈ ਦੀ ਦਖ਼ਲ ਅੰਦਾਜ਼ੀ ਜ਼ਿਆਦਾ ਵਧਣ ਕਾਰਨ ਉਹ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦੀ ਸਰਕਾਰ ਦੇ ਹੁੰਦਿਆਂ ਪਾਰਟੀ ਵਰਕਰਾਂ ਦੇ ਕੰਮ ਨਹੀਂ ਹੋ ਰਹੇ, ਜਿਸ ਕਰ ਕੇ ਉਨ੍ਹਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਰੋਸ ਜ਼ਾਹਿਰ ਕੀਤਾ ਕਿ ਦਿੱਲੀ ਦੇ ਅਹੁਦੇਦਾਰਾਂ ਦੀ ਦਖ਼ਲ ਅੰਦਾਜ਼ੀ ਪਾਰਟੀ ਦਾ ਵੱਡਾ ਨੁਕਸਾਨ ਕਰ ਰਹੀ