21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕੇਂਦਰੀ ਗ੍ਰਹਿ ਮੰਤਰੀ ਦੀ ਰੈਲੀ ਸੰਬੰਧੀ ਭਾਜਪਾਈ ਹੋਏ ਪੱਬਾਂ ਭਾਰ, ਮੀਟਿੰਗਾਂ ਜਾਰੀ

ਅਜੀਤ ਡੈਸਕ 01-03-2026
ਬਾਲਿਆਂਵਾਲੀ, 28 ਫ਼ਰਵਰੀ (ਕੁਲਦੀਪ ਮਤਵਾਲਾ)-ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿਖੇ 14 ਮਾਰਚ ਨੂੰ ਹੋਣ ਵਾਲੀ ਰੈਲੀ ਨੂੰ ਲੈ ਕੇ ਭਾਜਪਾਈ ਪੱਬਾਂ ਭਾਰ ਨਜ਼ਰ ਆ ਰਹੇ ਹਨ | ਇਸ ਰੈਲੀ 'ਚ ਜ਼ਿਲ੍ਹਾ ਬਠਿੰਡਾ ਵਲੋਂ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਲਈ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਸਿਲਸਿਲੇ 'ਚ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਬਾਲਿਆਂਵਾਲੀ ਵਿਖੇ ਭਰਵੀਂ ਮੀਟਿੰਗ ਕੀਤੀ ਗਈ ਜਿਸ 'ਚ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕੇ ਰੈਲੀ ਸਬੰਧੀ ਮੰਡਲ ਪ੍ਰਧਾਨ, ਜ਼ਿਲ੍ਹਾ ਜਨਰਲ ਸਕੱਤਰ ਤੇ ਬੂਥ ਪੱਧਰ ਅਤੇ ਕਮੇਟੀ ਮੈਂਬਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਤਾਂ ਜੋ ਪਿੰਡਾਂ ਦੀ ਆਬਾਦੀ ਅਨੁਸਾਰ ਬੱਸਾਂ ਅਤੇ ਹੋਰ ਵਹੀਕਲ ਉਪਲੱਬਧ ਕਰਵਾਏ ਜਾਣ | ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਪੂਰੀ ਵਿਉਂਤਬੰਦੀ ਕੀਤੀ ਗਈ ਹੈ | ਮੋਗਾ ਰੈਲੀ ਸਬੰਧੀ ਭਾਜਪਾ ਵਰਕਰਾਂ ਤੋਂ ਇਲਾਵਾ ਆਮ ਲੋਕਾਂ 'ਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਮਲੂਕਾ ਨੇ ਦਾਅਵਾ ਕੀਤਾ ਕਿ ਮੋਗਾ ਰੈਲੀ ਇਕੱਠ ਪੱਖੋਂ ਇਤਿਹਾਸਿਕ ਹੋਵੇਗੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਇਹ ਰੈਲੀ ਸੂਬੇ 'ਚ ਭਾਜਪਾ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ | ਇਸ ਮੌਕੇ ਮੱਖਣ ਲਾਲ, ਵਿਵੇਕ ਗਰਗ, ਚੰਦਨ ਕਾਂਤ, ਕਰਮਪਾਲ ਸਿੰਘ ਭੁੱਲਰ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਹਾਜ਼ਰ ਸਨ |
ਪਿਛਲੀ ਖ਼ਬਰ ਝਾੜੀਆਂ 'ਚੋਂ ਨੌਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ ਇੱਕ ਔਰਤ ਸਮੇਤ 5 ਜਣੇ ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।