13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਖੱਬੇ-ਪੱਖੀਆਂ ਤੇ ਕਿਸਾਨ-ਮਜ਼ਦੂਰ ਸੰਗਠਨਾਂ ਨੇ ਟਰੰਪ ਤੇ ਨੇਤਨਯਾਹੂ ਦੇ ਪੁਤਲੇ ਫੂਕੇ <br/>

ਮਾਨਸਾ ਵਿਖੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ | ਤਸਵੀਰ : ਸੇਮੀ ਮਾਨਸਾ <br/> 02-03-2026
ਮਾਨਸਾ, 1 ਮਾਰਚ (ਰਾਵਿੰਦਰ ਸਿੰਘ ਰਵੀ)-ਅਮਰੀਕਾ-ਇਜ਼ਰਾਈਲ ਵਲੋਂ ਸਾਂਝੇ ਤੌਰ 'ਤੇ ਈਰਾਨ ਦੀ ਸਿਖਰਲੀ ਲੀਡਰਸ਼ਿਪ ਅਤੇ ਸਕੂਲੀ ਵਿਦਿਆਰਥਣਾਂ ਸਮੇਤ ਆਮ ਲੋਕਾਂ ਦੀਆਂ ਜਾਨਾਂ ਲੈਣ ਦੇ ਵਿਰੋਧ 'ਚ ਸਥਾਨਕ ਬੱਸ ਸਟੈਂਡ ਚੌਕ ਨਜ਼ਦੀਕ ਖੱਬੇ ਪੱਖੀ ਪਾਰਟੀਆਂ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ | ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਤੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਸੂਬਾਈ ਆਗੂ ਕਾ. ਸੁਖਦਰਸ਼ਨ ਨੱਤ ਨੇ ਕਿਹਾ ਕਿ ਈਰਾਨ ਨੇ ਨਾ ਕਿਸੇ ਹੋਰ ਦੇਸ਼ 'ਤੇ ਕਬਜ਼ਾ ਕੀਤਾ ਹੈ ਅਤੇ ਨਾ ਕੋਈ ਹਮਲਾ ਫਿਰ ਵੀ ਬਿਨਾਂ ਕਿਸੇ ਭੜਕਾਹਟ ਤੋਂ ਉਸ 'ਤੇ ਭਿਆਨਕ ਹਮਲਾ ਕਰ ਕੇ ਟਰੰਪ ਜੁੰਡਲੀ ਵਲੋਂ ਈਰਾਨ ਦੀ ਸਾਰੀ ਮੋਹਰੀ ਲੀਡਰਸ਼ਿਪ ਨੂੰ ਸ਼ਹੀਦ ਕਰ ਦੇਣਾ ਸ਼ਰੇਆਮ ਕੌਮਾਂਤਰੀ ਪੱਧਰ 'ਤੇ ਗੁੰਡਾਗਰਦੀ ਹੈ | ਸੀ.ਪੀ.ਐਮ. ਦੇ ਜ਼ਿਲ੍ਹਾ ਆਗੂ ਘਣੀ ਸ਼ਾਮ ਨਿੱਕੂ ਨੇ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਵਲੋਂ ਕੁਝ ਦਿਨ ਪਹਿਲਾਂ ਹੀ ਗਾਜਾ 'ਚ 70 ਹਜ਼ਾਰ ਤੋਂ ਵੱਧ ਬੇਕਸੂਰ ਲੋਕਾਂ ਨੂੰ ਮਾਰਨ ਵਾਲੇ ਨੇਤਨਯਾਹੂ ਨਾਲ ਨੇੜਤਾ ਪਾਉਣ ਦੀ ਸਖ਼ਤ ਆਲੋਚਨਾ ਕੀਤੀ | ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਨੇ ਕਿਹਾ ਕਿ ਇਹ ਸੰਕੇਤਕ ਰੋਸ ਪ੍ਰਦਰਸ਼ਨ ਸੀ ਅਤੇ ਆਉਂਦੇ ਦਿਨਾਂ 'ਚ ਸਮੂਹ ਧਰਮ ਨਿਰਪੱਖ ਜਮਹੂਰੀ ਜਥੇਬੰਦੀਆਂ ਵਲੋਂ ਪੂੰਜੀਵਾਦੀ ਤਾਕਤਾਂ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਮੁਸਲਿਮ ਫ਼ਰੰਟ ਪੰਜਾਬ ਦੇ ਸ਼ਿੰਗਾਰਾ ਖ਼ਾਨ ਤੇ ਰਵੀ ਖ਼ਾਨ ਨੇ ਕਿਹਾ ਕਿ ਸ਼ਹੀਦ ਖਾਮਨੇਈ ਸਿਰਫ਼ ਈਰਾਨ ਦਾ ਨਹੀਂ ਸੀ ਸਗੋਂ ਉਹ ਸੰਸਾਰ ਭਰ ਦੇ ਮੁਸਲਮਾਨਾਂ ਦਾ ਸਤਿਕਾਰਤ ਧਾਰਮਿਕ ਆਗੂ ਸੀ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਪ੍ਰਗਤੀਸ਼ੀਲ ਇਸਤਰੀ ਸਭਾ ਦੇ ਜਸਬੀਰ ਕੌਰ ਨੱਤ, ਬਲਵਿੰਦਰ ਕੌਰ ਖਾਰਾ, ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਦੇ ਗੁਰਸੇਵਕ ਸਿੰਘ ਮਾਨ, ਬਿੰਦਰ ਕੌਰ ਉੱਡਤ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਕੇਵਲ ਸਿੰਘ, ਆਟੋ ਰਿਕਸ਼ਾ ਯੂਨੀਅਨ ਦੇ ਪ੍ਰਧਾਨ ਗੋਗੀ ਸਿੰਘ, ਅੰਗਰੇਜ਼ ਸਿੰਘ ਘਰਾਂਗਣਾ, ਰਾਜੀਵ ਕੁਮਾਰ, ਕਰਨੈਲ ਸਿੰਘ ਮਾਨਸਾ, ਸੁਖਚਰਨ ਸਿੰਘ ਦਾਨੇਵਾਲੀਆ, ਮਨਜੀਤ ਸਿੰਘ ਸੋਢੀ ਆਦਿ ਸਨ |

ਪਿਛਲੀ ਖ਼ਬਰ -ਮਾਮਲਾ ਕਾਲਾ ਮੱਲ ਛਾਂਗਾ ਮੱਲ ਧਰਮਸ਼ਾਲਾ ਦੀ ਅਰਬਾਂ ਦੀ ਜਾਇਦਾਦ ਹੋਈ ਖੰਡਰ ਦਾ- ਅਦਾਲਤ ਨੇ ਦੁਕਾਨਾਂ 2 ਮਹੀਨਿਆਂ 'ਚ ਖ... ਅਗਲੀ ਖ਼ਬਰ ਪਿੰਡ ਆਕੜ ਦੇ ਸ਼੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੀਆਂ ਲੜਕੀਆਂ ਵਲੋਂ ਦੇਹਰਾਦੂਨ ਦਾ ਸਿੱਖਿਆਤਮਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।