14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਬਦਲੇ ਦੀ ਰਾਜਨੀਤੀ ਦਾ ਪਰਦਾਫਾਸ਼ ਹੋਇਆ-ਬੰਟੀ ਗਰਗ <br/>

ਅਜੀਤ ਡੈਸਕ 03-03-2026
ਰਾਮਾਂ ਮੰਡੀ, 2 ਮਾਰਚ (ਤਰਸੇਮ ਸਿੰਗਲਾ)-ਆਬਕਾਰੀ ਨੀਤੀ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵਲੋਂ ਬਰੀ ਕੀਤੇ ਜਾਣ ਨਾਲ ਨਾ ਸਿਰਫ਼ ਬਦਲੇ ਦੀ ਰਾਜਨੀਤੀ ਦਾ ਪਰਦਾਫਾਸ਼ ਹੋਇਆ ਹੈ, ਬਲਕਿ ਸਭ ਤੋਂ ਵੱਡੀ ਜਾਂਚ ਏਜੰਸੀ ਸੀ ਬੀ ਆਈ ਵੀ ਰਾਜਨੀਤੀ ਦੀ ਸ਼ਿਕਾਰ ਹੋਣ ਦਾ ਖੁਲਾਸਾ ਹੋਇਆ ਹੈ | ਇਹ ਬਿਆਨ ਦਿੰਦੇ ਹੋਏ ਆਮ ਆਦਮੀ ਪਾਰਟੀ ਰਾਮਾਂ ਦੇ ਬਲਾਕ ਪ੍ਰਧਾਨ ਬੰਟੀ ਗਰਗ ਨੇ ਕਿਹਾ ਕਿ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵਲੋਂ ਬਰੀ ਕੀਤੇ ਜਾਣ ਨਾਲ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਜਿੱਤ ਹਮੇਸ਼ਾ ਸੱਚਾਈ ਦੀ ਹੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਜਦੋਂ ਸਰਕਾਰਾਂ ਦੇ ਨੁਮਾਇੰਦਿਆਂ ਨੂੰ ਹੀ ਝੂਠੇ ਕੇਸਾਂ ਵਿਚ ਫਸਾਇਆ ਜਾ ਸਕਦਾ ਹੈ, ਤਾਂ ਆਮ ਲੋਕ ਕਾਨੂੰਨ ਦੀ ਮਾਰ ਤੋਂ ਕਿਵੇਂ ਬਚ ਸਕਦੇ ਹਨ, ਇਹ ਅੱਜ ਦੀ ਸਮੇਂ ਦੀ ਸਭ ਤੋਂ ਵੱਡੀ ਸਮੱਸਿਆ ਹੈ | ਉਨ੍ਹਾਂ ਇਹ ਵੀ ਕਿਹਾ ਕਿ ਅੱਜ ਕਾਨੂੰਨ ਵਿਚ ਵੱਡੇ ਸੁਧਾਰ ਦੀ ਲੋੜ ਹੈ, ਕਿਉਂਕਿ ਸਰਕਾਰੀ ਨੁਮਾਇੰਦਿਆਂ ਅਤੇ ਸਰਕਾਰੀ ਮੁਲਾਜ਼ਮਾਂ 'ਤੇ ਦਰਜ ਹੋਏ ਮਾਮਲਿਆਂ ਦਾ ਫ਼ੈਸਲਾ ਅਦਾਲਤਾਂ ਨੂੰ ਸਰਕਾਰਾਂ ਦੇ ਰਾਜਕਾਲ ਦਾ ਸਮਾਂ ਪੂਰਾ ਹੋਣ ਤੋਂ ਪਹਿਲਾਂ ਅਤੇ ਸਰਕਾਰੀ ਮੁਲਾਜ਼ਮਾਂ ਦੇ ਮਾਮਲਿਆਂ ਦਾ ਫੈਸਲਾ ਸੇਵਾਮੁਕਤੀ ਤੋਂ ਪਹਿਲਾਂ ਹੀ ਸੁਣਾਉਣਾ ਚਾਹੀਦਾ ਹੈ |

ਪਿਛਲੀ ਖ਼ਬਰ ਸਹਿਕਾਰੀ ਸਭਾ ਪੇਰੋਂ ਦੀ ਸਰਬਸੰਮਤੀ ਨਾਲ ਚੋਣ ਹੋਈ ਅਗਲੀ ਖ਼ਬਰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਅਹੁਦੇਦਾਰਾਂ ਦੀਆਂ ਚੋਣਾਂ 18 ਮਾਰਚ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।