14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸਹਿਕਾਰੀ ਸਭਾ ਪੇਰੋਂ ਦੀ ਸਰਬਸੰਮਤੀ ਨਾਲ ਚੋਣ ਹੋਈ

ਅਜੀਤ ਡੈਸਕ 03-03-2026

ਝੁਨੀਰ, 2 ਮਾਰਚ (ਸੰਜੀਵ ਸਿੰਗਲਾ)- ਬਲਾਕ ਝੁਨੀਰ ਦੇ ਪਿੰਡ ਪੇਰੋਂ ਦੀ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਈ | ਜ਼ਿਲ੍ਹਾ ਮਾਨਸਾ ਦੇ ਸਹਿਕਾਰਤਾ ਡਾਇਰੈਕਟਰ ਬਲਵਿੰਦਰ ਸਿੰਘ ਘੁਰਕਣੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਚੋਣ ਕਰਵਾਈ, ਜਿਸ 'ਚ ਰਣਜੀਤ ਸਿੰਘ ਨੂੰ ਪ੍ਰਧਾਨ, ਬਿੰਦਰ ਸਿੰਘ ਨੂੰ ਮੀਤ ਪ੍ਰਧਾਨ ਤੋਂ ਇਲਾਵਾ ਅੰਗਰੇਜ ਸਿੰਘ, ਅਮਰੀਕ ਸਿੰਘ, ਗਮਦੂਰ ਸਿੰਘ, ਕਰਮਪਾਲ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ, ਜਸਵੀਰ ਕੌਰ ਅਤੇ ਸੰਦੀਪ ਕੌਰ ਨੂੰ ਮੈਂਬਰ ਨਿਯੁਕਤ ਕੀਤਾ ਗਿਆ | ਪ੍ਰਧਾਨ ਰਣਜੀਤ ਸਿੰਘ ਨੇ ਕਿਹਾ ਕਿ ਸਹਿਕਾਰੀ ਸਭਾ ਦਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੀਤਾ ਜਾਵੇਗਾ ਅਤੇ ਸਭਾ ਨਾਲ ਜੁੜੇ ਕਿਸੇ ਵੀ ਕਿਸਾਨ ਨੂੰ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦੇ ਗੁਦਾਮਾਂ ਦੀ ਕੀਤੀ ਜਾਂਚ ਅਗਲੀ ਖ਼ਬਰ ਬਦਲੇ ਦੀ ਰਾਜਨੀਤੀ ਦਾ ਪਰਦਾਫਾਸ਼ ਹੋਇਆ-ਬੰਟੀ ਗਰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।