14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਆਂਗਣਵਾੜੀ ਮੁਲਾਜ਼ਮਾਂ 8 ਨੂੰ ਘੇਰਨਗੀਆਂ ਪੰਜਾਬ ਵਿਧਾਨ ਸਭਾ

ਅਜੀਤ ਡੈਸਕ 03-03-2026
ਬੁਢਲਾਡਾ, 2 ਮਾਰਚ (ਸੁਨੀਲ ਮਨਚੰਦਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਜ਼ਿਲ੍ਹਾ ਮਾਨਸਾ ਦੀ ਪ੍ਰਧਾਨ ਰਣਜੀਤ ਕੌਰ ਬਰੇਟਾ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਵਾਲੇ ਦਿਨ 8 ਮਾਰਚ ਨੂੰ ਆਂਗਣਵਾੜੀ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ | ਜਿਸ ਸਬੰਧੀ ਅੱਜ ਬਲਾਕ ਬੁਢਲਾਡਾ ਦੇ ਵੱਖ ਵੱਖ ਸਰਕਲਾਂ 'ਚ ਤਾਲਮੇਲ ਕਰ ਕੇ ਤਿਆਰੀ ਕੀਤੀ ਗਈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੌਮਾਂਤਰੀ ਮਹਿਲਾ ਦਿਵਸ ਨੂੰ ਐਤਵਾਰ ਵਾਲੇ ਦਿਨ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ ਅਤੇ ਜਥੇਬੰਦੀ ਵਲੋਂ ਇਸ ਦਿਨ ਮੰਗਾਂ ਨੂੰ ਲੈ ਕੇ ਘਿਰਾਓ ਕੀਤਾ ਜਾਵੇਗਾ | ਆਗੂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਯੂਨੀਅਨ ਵਲੋਂ 1 ਮਾਰਚ ਨੂੰ ਮਲੋਟ ਵਿਚ ਵਿਭਾਗ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਘਿਰਾਓ ਕੀਤਾ ਜਾਣਾ ਸੀ ਪਰ ਹੁਣ ਨਵੇਂ ਹਾਲਾਤਾਂ ਵਿਚ 1 ਮਾਰਚ ਦੀ ਬਜਾਏ 8 ਮਾਰਚ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਭਾਗ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਲੰਬੇ ਸਮੇਂ ਤੋਂ ਨਹੀਂ ਮੰਨੀਆਂ, ਜਿਸ ਕਰ ਕੇ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਮੌਕੇ ਮਨਜੀਤ ਕੌਰ ਬੀਰੋਕੇ, ਡੇਜੀ ਗੁਪਤਾ ਸ਼ੇਰਖਾਂਵਾਲਾ, ਤੇਜਿੰਦਰ ਕੌਰ ਵਾਲੀਆ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਸੁਰੱਖਿਆ ਲਈ ਜਨਰਲ ਰੇਲਵੇ ਪੁਲਿਸ ਦਫ਼ਤਰ ਦੀ ਮੰਗ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦੇ ਗੁਦਾਮਾਂ ਦੀ ਕੀਤੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।