14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮਾਈ ਭਾਗੋ ਕਾਲਜ ਰੱਲਾ ਵਿਖੇ 7 ਰੋਜ਼ਾ ਐੱਨ.ਐੱਸ.ਐੱਸ. ਕੈਂਪ ਸਮਾਪਤ

ਅਜੀਤ ਡੈਸਕ 03-03-2026
ਜੋਗਾ, 2 ਮਾਰਚ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਕਾਲਜ ਰੱਲਾ ਵਿਖੇ ਐੱਨ.ਐੱਸ.ਐੱਸ. ਕੈਂਪ ਦੇ 7ਵੇਂ ਦਿਨ 'ਸਿੱਖਿਆ ਦੇ ਵਿਵਹਾਰਿਕ ਪਰਿਪੇਖ' ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਮੁੱਖ ਮਹਿਮਾਨ ਜਸਵੀਰ ਸਿੰਘ ਚਹਿਲ ਐੱਸ.ਐਚ.ਓ. ਥਾਣਾ ਜੋਗਾ ਨੇ ਕਿਹਾ ਕਿ ਐਨ.ਐੱਸ.ਐੱਸ. ਕੈਂਪਾਂ ਦੀ ਮਹੱਤਤਾ ਬਾਰੇ ਦੱਸਿਆ | ਸਹਾਇਕ ਪ੍ਰੋਫੈਸਰ ਸ਼ਮਸੇਰ ਸਿੰਘ ਨੇ ਉਕਤ ਵਿਸ਼ੇ 'ਤੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਿੱਖਿਆ ਸਿਰਫ਼ ਪੁਸਤਕੀ ਗਿਆਨ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ ਸਗੋਂ ਇਸ ਦਾ ਮੂਲ ਉਦੇਸ਼ ਵਿਅਕਤੀ ਦੇ ਚਰਿੱਤਰ ਨਿਰਮਾਣ, ਸਮਾਜਿਕ ਜ਼ਿੰਮੇਵਾਰੀ ਅਤੇ ਜੀਵਨ ਕੌਸ਼ਲਾਂ ਦੀ ਵਿਕਾਸ ਨਾਲ ਜੁੜਿਆ ਹੋਣਾ ਚਾਹੀਦਾ ਹੈ | ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ ਨੇ ਕਿਹਾ ਕਿ ਅਸਲ ਸਿੱਖਿਆ ਉਹ ਹੈ, ਜੋ ਮਨੁੱਖ ਨੂੰ ਸਚਾਈ, ਅਨੁਸ਼ਾਸਨ ਅਤੇ ਸੇਵਾ ਭਾਵਨਾ ਨਾਲ ਜੋੜਦੀ ਹੈ | ਕੈਂਪ ਦੇ ਦੂਸਰੇ ਸੈਸ਼ਨ ਦੌਰਾਨ ਸਹਾਇਕ ਪ੍ਰੋਫੈਸਰ ਸ਼ਰਨਜੀਤ ਸਿੰਘ ਅਤੇ ਧੀਰਾ ਸਿੰਘ ਨੇ ਆਉਣ ਵਾਲੇ ਸਮੇਂ 'ਚ ਵਿਦਿਆਰਥੀਆਂ ਲਈ ਸਾਹਿਤਕ ਅਤੇ ਕਲਾਤਮਿਕ ਪ੍ਰੋਗਰਾਮ ਆਯੋਜਿਤ ਕਰਨ ਦੀ ਵਚਨਬੱਧਤਾ ਪ੍ਰਗਟ ਕੀਤੀ | ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ ਨੇ ਵਲੰਟੀਅਰਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਪਰਮਿੰਦਰ ਕੁਮਾਰੀ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਪ੍ਰੋਗਰਾਮ ਅਫ਼ਸਰ ਪਰਗਟ ਸਿੰਘ ਤੇ ਪਰਮਜੀਤ ਕੌਰ, ਲਵਪ੍ਰੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਸੀ. ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ <br/> ਅਗਲੀ ਖ਼ਬਰ ਬੁਢਲਾਡਾ ਹਲਕੇ ਦੀਆਂ ਸੜਕਾਂ ਦੇ ਟੈਂਡਰ ਲਗਾਉਣ 'ਤੇ ਟਰੱਕ ਆਪ੍ਰੇਟਰਾਂ ਵਲੋਂ ਸਰਕਾਰ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।