14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਬੁਢਲਾਡਾ ਸਟੇਡੀਅਮ ਵਿਖੇ 16.80 ਲੱਖ ਦੀ ਲਾਗਤ ਨਾਲ ਤਿਆਰ ਹੋਵੇਗਾ 'ਸਿੰਡਰ ਅਥਲੈਟਿਕ ਟਰੈਕ'

ਅਜੀਤ ਡੈਸਕ 03-03-2026

ਬੁਢਲਾਡਾ, 2 ਮਾਰਚ (ਸਵਰਨ ਸਿੰਘ ਰਾਹੀ)-ਸਥਾਨਕ ਗੁਰੂ ਤੇਗ ਬਹਾਦਰ ਸਟੇਡੀਅਮ ਦੇ 400 ਮੀਟਰ ਟਰੈਕ ਨੂੰ ਜ਼ਿਲ੍ਹਾ, ਸਟੇਟ ਅਤੇ ਨੈਸ਼ਨਲ ਪੱਧਰ ਦੇ ਦੌੜ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਪੰਜਾਬ ਸਰਕਾਰ ਵਲੋਂ 16.80 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ | ਇਹ ਵਿਚਾਰ ਇੱਥੇ ਇਸ ਟਰੈਕ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਹਲਕਾ ਵਿਧਾਇਕ ਬੁੱਧ ਰਾਮ ਨੇ ਪ੍ਰਗਟਾਏ | ਉਨ੍ਹਾਂ ਦੱਸਿਆ ਕਿ ਸਟੇਟ ਸਪੋਰਟਸ ਕੌਂਸਲ ਪੰਜਾਬ ਵਲੋਂ ਇਸ 400 ਮੀਟਰ ਟਰੈਕ ਨੂੰ ਅੱਠ ਲੇਨ ਟਰੈਕ ਵਜੋਂ ਤਿਆਰ ਕਰਨ ਵਾਸਤੇ ਇਹ ਰਾਸ਼ੀ ਜਾਰੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸ ਟਰੈਕ ਦੇ 'ਸਿੰਡਰ ਅਥਲੈਟਿਕ ਟਰੈਕ' ਬਣਨ ਨਾਲ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰੈਕਟਿਸ ਕਰਨ ਅਤੇ ਉੱਚ ਪੱਧਰੀ ਮੁਕਾਬਲਿਆਂ ਦੀ ਤਿਆਰੀ ਕਰਨ ਵਿਚ ਆਸਾਨੀ ਹੋਵੇਗੀ | ਵਿਧਾਇਕ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਸਮਾਗਮਾਂ ਮੌਕੇ ਗੁਰੂ ਸਾਹਿਬ ਦੇ ਸਤਿਕਾਰ ਵਜੋਂ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ 20 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਨਾਲ ਵੀ ਇਸ ਸਟੇਡੀਅਮ ਦੀ ਹੋਰ ਕਾਇਆਕਲਪ ਕੀਤੀ ਜਾਵੇਗੀ | ਇਸ ਮੌਕੇ ਬੀ ਐਂਡ ਆਰ ਦੇ ਐੱਸ.ਡੀ.ਓ. ਸੁਖਬੀਰ ਸਿੰਘ, ਮਾਰਕੀਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਸਤੀਸ਼ ਸਿੰਗਲਾ, ਜੇ. ਈ. ਰਣਜੀਤ ਸਿੰਘ, ਭੀਮ ਸਿੰਘ, ਰਵੇਲ ਸਿੰਘ, ਸੁਖਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਟੈੱਟ ਦੀ ਸ਼ਰਤ ਥੋਪਣ ਦੇ ਵਿਰੋਧ 'ਚ ਅਧਿਆਪਕ ਜਥੇਬੰਦੀਆਂ ਵਲੋਂ ਵਿਧਾਇਕ ਦੀ ਰਿਹਾਇਸ਼ ਅੱਗੇ ਰੋਸ ਧਰਨਾ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ 'ਸਿੰਗਲ ਵਿੰਡੋ' ਵਿਦਿਆਰਥੀ ਸਹੂਲਤ ਕੇਂਦਰ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।