14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਟੈੱਟ ਦੀ ਸ਼ਰਤ ਥੋਪਣ ਦੇ ਵਿਰੋਧ 'ਚ ਅਧਿਆਪਕ ਜਥੇਬੰਦੀਆਂ ਵਲੋਂ ਵਿਧਾਇਕ ਦੀ ਰਿਹਾਇਸ਼ ਅੱਗੇ ਰੋਸ ਧਰਨਾ

ਅਜੀਤ ਡੈਸਕ 03-03-2026
ਮਾਨਸਾ, 2 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ 'ਤੇ ਟੈੱਟ ਦੀ ਸ਼ਰਤ ਥੋਪਣ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਵਲੋਂ ਇੱਥੇ ਸਰਦੂਲਗੜ੍ਹ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਰਿਹਾਇਸ਼ ਅੱਗੇ ਰੋਸ ਧਰਨਾ ਲਗਾਇਆ ਗਿਆ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਬੇਲੋੜੀਆਂ ਸ਼ਰਤਾਂ ਲਗਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 22 ਫਰਵਰੀ ਨੂੰ ਸਿੱਖਿਆ ਮੰਤਰੀ ਨੇ ਸੂਬਾ ਪੱਧਰੀ ਮਹਾਂ ਰੈਲੀ ਦੇ ਦਬਾਅ ਸਦਕਾ ਮੀਟਿੰਗ ਦਿੱਤੀ ਸੀ ਪਰ ਮੌਕੇ 'ਤੇ ਆ ਕੇ ਮੁਲਤਵੀ ਕਰ ਦਿੱਤੀ, ਜਿਸ ਕਰ ਕੇ ਕਰਮਚਾਰੀਆਂ 'ਚ ਰੋਸ ਫੈਲਿਆ ਹੋਇਆ ਹੈ | ਸੰਬੋਧਨ ਕਰਦਿਆਂ ਅਧਿਆਪਕ ਆਗੂ ਨਰਿੰਦਰ ਸਿੰਘ ਮਾਖਾ, ਕਰਮਜੀਤ ਸਿੰਘ ਤਾਮਕੋਟ, ਹੰਸਾ ਸਿੰਘ ਡੇਲੂਆਣਾ, ਦਰਸ਼ਨ ਸਿੰਘ ਅਲੀਸ਼ੇਰ ਨੇ ਕਿਹਾ ਕਿ 2 ਦਹਾਕਿਆਂ ਤੋਂ ਨੌਕਰੀ ਕਰ ਰਹੇ ਅਧਿਆਪਕਾਂ 'ਤੇ ਸੁਪਰੀਮ ਕੋਰਟ ਦਾ ਗ਼ੈਰ ਕੁਦਰਤੀ ਫ਼ੈਸਲਾ ਲਾਗੂ ਕਰ ਦੇਣਾ ਸਰਕਾਰ ਦਾ ਗ਼ਲਤ ਫ਼ੈਸਲਾ ਹੈ | ਕੌਰ ਸਿੰਘ ਫੱਗੂ, ਬਿੱਕਰਜੀਤ ਸਿੰਘ ਸਾਧੂਵਾਲਾ, ਹਰਜਿੰਦਰ ਸਿੰਘ ਅਨੂਪਗੜ੍ਹ, ਬੇਅੰਤ ਸਿੰਘ ਰੜ੍ਹ ਨੇ ਕਿਹਾ ਕਿ ਸਰਕਾਰ ਭਰਤੀ ਕੀਤੇ ਅਧਿਆਪਕਾਂ ਦੀਆਂ ਨੌਕਰੀਆਂ ਬਚਾਉਣ ਦੀ ਥਾਂ ਉਨ੍ਹਾਂ ਨੂੰ ਕੱਢਣ ਦੀ ਕਾਹਲ ਵਿਚ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਅਦਾਲਤ ਦੇ ਇਸ ਗ਼ੈਰ ਕੁਦਰਤੀ ਫ਼ੈਸਲੇ ਨਾਲ ਦੇਸ਼ ਭਰ ਦੇ 25 ਲੱਖ ਸਰਕਾਰੀ ਅਧਿਆਪਕ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਰਾਜਵਿੰਦਰ ਸਿੰਘ ਬਹਿਣੀਵਾਲ, ਲਖਵਿੰਦਰ ਸਿੰਘ ਮਾਨ, ਸੁਖਵੀਰ ਸਿੰਘ, ਜਸਵਿੰਦਰ ਸਿੰਘ ਚਾਹਲ, ਅਮਨਦੀਪ ਕੌਰ, ਅਮਰਪ੍ਰੀਤ ਕੌਰ, ਰਮਨਦੀਪ ਕੌਰ, ਮਨਦੀਪ ਸਿੰਘ, ਬਾਦਲ ਸਿੰਘ, ਅਨੁਰਾਧਾ ਗੋਇਲ, ਸ਼ਿਲਪਾ ਮਿੱਤਲ, ਅਮਰਜੀਤ ਕੌਰ, ਸ਼ਵਿੰਦਰ ਕੌਰ, ਪ੍ਰਭਜੋਤ ਕੌਰ, ਰਮਿਤਾ ਗੁਪਤਾ, ਅੰਜੂ ਗੁਪਤਾ, ਕੁਲਵਿੰਦਰ ਕੌਰ, ਜਤਿੰਦਰ ਕੌਰ, ਨਿਰਮਲਜੀਤ ਕੌਰ, ਸਿਮਰਜੀਤ ਕੌਰ, ਨਿਧਾਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਜ਼ਦੂਰਾਂ ਨੂੰ ਲਾਮਬੰਦ ਕਰ ਕੇ ਜ਼ਿਲ੍ਹਾ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ-ਕੋਟਧਰਮੂ ਅਗਲੀ ਖ਼ਬਰ ਬੁਢਲਾਡਾ ਸਟੇਡੀਅਮ ਵਿਖੇ 16.80 ਲੱਖ ਦੀ ਲਾਗਤ ਨਾਲ ਤਿਆਰ ਹੋਵੇਗਾ 'ਸਿੰਡਰ ਅਥਲੈਟਿਕ ਟਰੈਕ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।