14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮਜ਼ਦੂਰਾਂ ਨੂੰ ਲਾਮਬੰਦ ਕਰ ਕੇ ਜ਼ਿਲ੍ਹਾ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ-ਕੋਟਧਰਮੂ

ਅਜੀਤ ਡੈਸਕ 03-03-2026
ਮਾਨਸਾ, 2 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਮਾਨਸਾ ਮਜ਼ਦੂਰ ਵਿੰਗ ਦੀ ਮੀਟਿੰਗ ਮੁੱਖ ਦਫ਼ਤਰ ਕੋਟਧਰਮੂ ਵਿਖੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਕੋਟਧਰਮੂ ਦੀ ਅਗਵਾਈ ਹੇਠ ਹੋਈ, ਜਿਸ 'ਚ ਭੱਠਾ ਭਰਾਈ ਮਜ਼ਦੂਰਾਂ ਦੇ ਕਾਨੂੰਨੀ ਰੇਟਾਂ ਲਈ ਚੱਲ ਰਹੇ ਸੰਘਰਸ਼ ਦੀ ਸਮੀਖਿਆ ਕੀਤੀ ਗਈ | ਆਗੂਆਂ ਨੇ ਕਿਹਾ ਕਿ ਕੋਈ ਵੀ ਭੱਠਾ, ਕਾਰਖ਼ਾਨਾ ਜਾਂ ਫ਼ੈਕਟਰੀ ਮਾਲਕ ਕਾਨੂੰਨ ਤੋਂ ਉੱਪਰ ਨਹੀਂ ਹੈ, ਇਸ ਲਈ ਕਿਰਤ ਕਮਿਸ਼ਨਰ ਵਲੋਂ ਤੈਅ ਕੀਤੇ ਰੇਟਾਂ ਦੀ ਪਾਲਣਾ ਨਾ ਕਰਨਾ ਅਤੇ ਮਜ਼ਦੂਰਾਂ ਨੂੰ ਘੱਟ ਉਜਰਤ ਦੇਣਾ ਸਿੱਧੇ ਤੌਰ 'ਤੇ ਘੱਟੋ-ਘੱਟ ਉਜਰਤ ਐਕਟ ਦੀ ਉਲੰਘਣਾ ਹੈ | ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ ਜਥੇਬੰਦਕ ਅਤੇ ਕਾਨੂੰਨੀ ਤਰੀਕੇ ਨਾਲ ਮਜ਼ਦੂਰਾਂ ਨੂੰ ਬਣਦੇ ਰੇਟ ਦਿਵਾਉਣ ਲਈ ਲੜਾਈ ਲੜੀ ਜਾ ਰਹੀ ਹੈ | ਆਗੂ ਨੇ ਕਿਹਾ ਕਿ ਬਠਿੰਡਾ, ਬਰਨਾਲਾ ਅਤੇ ਸੰਗਰੂਰ ਤੋਂ ਇਲਾਵਾ ਲੁਧਿਆਣਾ, ਪਟਿਆਲਾ ਅਤੇ ਮਲੇਰਕੋਟਲਾ ਜ਼ਿਲਿ੍ਹਆਂ 'ਚ ਜਲਦ ਹੀ ਜਥੇਬੰਦੀ ਇਨ੍ਹਾਂ ਜ਼ਿਲਿ੍ਹਆਂ ਵਿਚ ਮਜ਼ਦੂਰਾਂ ਨੂੰ ਲਾਮਬੰਦ ਕਰ ਕੇ ਜ਼ਿਲ੍ਹਾ ਕਮੇਟੀਆਂ ਦਾ ਗਠਨ ਕਰੇਗੀ ਅਤੇ ਸੰਘਰਸ਼ ਨੂੰ ਹੋਰ ਵਿਆਪਕ ਰੂਪ ਦਿੱਤਾ ਜਾਵੇਗਾ | ਇਸ ਮੌਕੇ ਸੋਨੂੰ ਖਾਂ, ਅਬਦੁਲ ਗਫਾਰ, ਗੁਰਸੇਵਕ ਸਿੰਘ, ਪ੍ਰਗਟ ਸਿੰਘ ਜੋਗਾ, ਗੁਰਪ੍ਰੀਤ ਸਿੰਘ, ਗੁਰਦਾਸ ਸਿੰਘ, ਗੁਰਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੰਗਹੀਣ ਐਸੋਸੀਏਸ਼ਨ ਵਲੋਂ 6 ਨੂੰ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਜਾਵੇਗਾ ਅਗਲੀ ਖ਼ਬਰ ਟੈੱਟ ਦੀ ਸ਼ਰਤ ਥੋਪਣ ਦੇ ਵਿਰੋਧ 'ਚ ਅਧਿਆਪਕ ਜਥੇਬੰਦੀਆਂ ਵਲੋਂ ਵਿਧਾਇਕ ਦੀ ਰਿਹਾਇਸ਼ ਅੱਗੇ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।