14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਅੰਗਹੀਣ ਐਸੋਸੀਏਸ਼ਨ ਵਲੋਂ 6 ਨੂੰ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਜਾਵੇਗਾ

ਅਜੀਤ ਡੈਸਕ 03-03-2026
ਬੁਢਲਾਡਾ, 2 ਮਾਰਚ (ਸਵਰਨ ਸਿੰਘ ਰਾਹੀ)- ਫਿਜ਼ੀਕਲ ਹੈਂਡੀਕੈਪਡ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਵਲੋਂ ਪੰਜਾਬ ਸਰਕਾਰ ਦੇ ਅੰਗਹੀਣ ਵਿਰੋਧੀ ਰਵੱਈਏ ਖ਼ਿਲਾਫ਼ 6 ਮਾਰਚ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਨਜ਼ਦੀਕ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਗਿਆ ਹੈ | ਇੱਥੇ ਸੈਣੀ ਧਰਮਸ਼ਾਲਾ ਵਿਖੇ ਹੋਈ ਜਥੇਬੰਦੀ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਅੰਗਹੀਣਾਂ ਦੀਆਂ ਮੰਗਾਂ ਸਬੰਧੀ ਕਿਸੇ ਵੀ ਸਰਕਾਰ ਨੇ ਗੰਭੀਰਤਾ ਨਹੀਂ ਅਪਣਾਈ ਜਦਕਿ ਮੌਜੂਦਾ ਸਰਕਾਰ ਵੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁੱਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਮਹੀਨੇ ਪੇਸ਼ ਕੀਤੇ ਜਾ ਰਹੇ ਆਪਣੇ ਆਖ਼ਰੀ ਬਜਟ 'ਚ ਜੇਕਰ ਅੰਗਹੀਣਾਂ ਦੇ ਹਿਤਾਂ ਦੀ ਅਣਦੇਖੀ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਪਿੰਡ ਪੱਧਰ 'ਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਪ੍ਰਚਾਰ ਕਰਦਿਆਂ ਮੁੱਖ ਮੰਤਰੀ ਦੇ ਪੁਤਲੇ ਫੂਕੇ ਜਾਣਗੇ | ਇਸ ਮੌਕੇ ਗਮਦੂਰ ਸਿੰਘ, ਸੁਨੀਲ ਮਸੀਹ, ਗੁਰਜੰਟ ਦੋਦੜਾ, ਵੀਰ ਸਿੰਘ, ਮਮਤਾ ਰਾਣੀ, ਕਵਿੱਤਰੀ ਰਾਣੀ, ਸੰਜੇ ਕੁਮਾਰ, ਸੰਕੇਤ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਗਰਵਾਲ ਵੈੱਲਫੇਅਰ ਸਭਾ ਵਲੋਂ ਮਿ੍ਤਕ ਦੇਹ ਲਿਜਾਣ ਵਾਲੀ ਵੈਨ ਲੋਕ ਅਰਪਣ ਅਗਲੀ ਖ਼ਬਰ ਮਜ਼ਦੂਰਾਂ ਨੂੰ ਲਾਮਬੰਦ ਕਰ ਕੇ ਜ਼ਿਲ੍ਹਾ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ-ਕੋਟਧਰਮੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।