14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਵੋਕੇਸ਼ਨਲ ਟੀਚਰਜ਼ ਫ਼ਰੰਟ ਵਲੋਂ ਸਿੱਖਿਆ ਦਫ਼ਤਰ ਮੋਹਾਲੀ ਦਾ ਘਿਰਾਓ 6 ਨੂੰ

ਅਜੀਤ ਡੈਸਕ 03-03-2026
ਬਠਿੰਡਾ, 2 ਮਾਰਚ (ਸੱਤਪਾਲ ਸਿੰਘ ਸਿਵੀਆਂ)-ਸਿੱਖਿਆ ਵਿਭਾਗ ਵਿਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਐੱਨ.ਐੱਸ.ਕਿਉ. ਐੱਫ. ਵੋਕੇਸ਼ਨਲ ਅਧਿਆਪਕਾਂ ਨੇ 6 ਮਾਰਚ ਨੂੰ ਸਿੱਖਿਆ ਵਿਭਾਗ ਦੇ ਮੋਹਾਲੀ ਸਥਿਤ ਮੁੱਖ ਦਫਤਰ ਨੂੰ ਘੇਰਨ ਦਾ ਐਲਾਨ ਕੀਤਾ ਹੈ |
ਐੱਨ.ਐੱਸ.ਕਿਉ. ਐੱਫ. ਵੋਕੇਸ਼ਨਲ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਨਵਾਂਸ਼ਹਿਰ, ਗੁਰਜੀਤ ਸਿੰਘ ਬਠਿੰਡਾ, ਮਹਿਤਾਬ ਸਿੰਘ ਫ਼ਿਰੋਜ਼ਪੁਰ ਅਤੇ ਮਨਪ੍ਰੀਤ ਸਿੰਘ ਮੁਕਤਸਰ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗੂ ਉਨ੍ਹਾਂ ਨੂੰ ਪੱਕੇ ਕਰਨ ਦੇ ਪਿਛਲੇ ਚਾਰ ਸਾਲਾਂ ਤੋਂ ਲਾਰੇ ਲਗਾ ਰਹੀ ਹੈ | ਇਸ ਸਬੰਧੀ ਉਹ ਸਿੱਖਿਆ ਮੰਤਰੀ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਵਿੱਤ ਮੰਤਰੀ ਨਾਲ ਮੀਟਿੰਗਾਂ ਕਰ ਥੱਕ ਚੁੱਕੇ ਹਨ ਪਰ ਪਰਨਾਲਾ ਉੱਥੇ ਦਾ ਉੱਥੇ ਹੈ | ਉਨ੍ਹਾਂ ਕਿਹਾ ਕਿ ਇਸ 31 ਮਾਰਚ ਨੂੰ ਕੰਪਨੀਆਂ ਦਾ ਵਿਭਾਗ ਨਾਲ ਕੰਟਰੈਕਟ ਖ਼ਤਮ ਹੋ ਰਿਹਾ, ਜਿਸ ਲਈ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਠੇਕਾ ਕੰਪਨੀਆਂ ਨੂੰ ਪੱਕੇ ਤੌਰ 'ਤੇ ਬਾਹਰ ਕੱਢ ਕੇ ਉਨ੍ਹਾਂ ਨੂੰ ਵਿਭਾਗ 'ਚ ਪੱਕੇ ਕੀਤੇ ਜਾਵੇ | ਇਸ ਮੰਗ ਨੂੰ ਲੈ ਕੇ ਉਹ 6 ਮਾਰਚ ਨੂੰ ਸਿੱਖਿਆ ਵਿਭਾਗ ਦੇ ਮੋਹਾਲੀ ਸਥਿਤ ਮੁੱਖ ਦਫਤਰ ਦਾ ਘਿਰਾਓ ਕਰਨ ਜਾ ਰਹੇ ਹਨ | ਉਨ੍ਹਾਂ ਘਿਰਾਓ ਦੀ ਕਾਮਯਾਬੀ ਲਈ ਭਰਾਤਰੀ ਸੰਘਰਸ਼ਸ਼ੀਲ ਜਥੇਬੰਦੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਨਵੇਂ ਕਲਾਸ ਰੂਮ ਦਾ ਲੈਂਟਰ ਪਾਇਆ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ ਝੁਨੀਰ ਰੈਲੀ ਪ੍ਰਤੀ ਵਰਕਰਾਂ 'ਚ ਉਤਸ਼ਾਹ-ਦਿਲਰਾਜ ਸਿੰਘ ਭੂੰਦੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।