06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮਜ਼ਦੂਰ ਦੀ ਮੌਤ ਦੇ ਮਾਮਲੇ 'ਚ ਨਾਮਜ਼ਦ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਅਜੀਤ ਡੈਸਕ 04-03-2026

ਮਾਨਸਾ, 3 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਪਿਛਲੇ ਦਿਨੀਂ ਸਥਾਨਕ ਸ਼ਹਿਰ ਇਕ ਗੋਦਾਮ 'ਚ ਮਜ਼ਦੂਰ ਦੀ ਹੋਈ ਮੌਤ ਦਾ ਮਾਮਲਾ ਭਖ ਗਿਆ ਹੈ | ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਪਰਿਵਾਰਕ ਮੈਂਬਰਾਂ ਵਲੋਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸਹਿਯੋਗ ਨਾਲ ਥਾਣਾ ਸ਼ਹਿਰੀ-2 ਦੇ ਗੇਟ ਨੇੜੇ ਧਰਨਾ ਲਗਾਇਆ ਗਿਆ | ਕਾਬਲੇ ਗ਼ੌਰ ਰਹੇ ਟਰੈਕਟਰ ਚਾਲਕ ਗੁਰਜੰਟ ਸਿੰਘ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ ਸੀ | ਪੁਲਿਸ ਵਲੋਂ ਖ਼ਰੀਦ ਏਜੰਸੀ ਪਨਗਰੇਨ ਦੇ ਇੰਸਪੈਕਟਰ, ਮੁਨਸ਼ੀ ਤੋਂ ਇਲਾਵਾ ਫ਼ੈਕਟਰੀ ਮਾਲਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ ਪਰ ਹਾਲੇ ਤੱਕ ਕਿਸੇ ਦੀ ਗਿ੍ਫ਼ਤਾਰੀ ਨਹੀਂ ਹੋਈ | ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਗੁਰਜੰਟ ਸਿੰਘ ਦੀ ਕੁੱਟਮਾਰ ਏਨੀ ਜ਼ਿਆਦਾ ਕੀਤੀ ਗਈ ਕਿ ਉਹ ਦਮ ਤੋੜ ਗਿਆ | ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਨਗਰੇਨ ਦੇ ਕੁਝ ਅਧਿਕਾਰੀ ਸਰਕਾਰੀ ਕਣਕ ਨੂੰ ਫ਼ੈਕਟਰੀਆਂ ਵਿਚ ਵੇਚਦੇ ਹਨ, ਨੌਜਵਾਨ ਗੁਰਜੰਟ ਦੀ ਟਰਾਲੀ ਵਿਚ ਕਣਕ ਭਰ ਕੇ ਫ਼ੈਕਟਰੀ ਦੇ ਵਿਚ ਲਏ ਗਏ, ਜਿੱਥੇ ਉਸ ਵਲੋਂ ਵਿਰੋਧ ਕੀਤੇ ਜਾਣ 'ਤੇ ਕਤਲ ਕਰ ਦਿੱਤਾ ਗਿਆ ਅਤੇ ਇਸ ਮਾਮਲੇ ਨੂੰ ਹਾਦਸੇ ਦਾ ਰੂਪ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਦੇ ਵਿਚ ਸੱਟਾਂ ਕਾਰਨ ਮੌਤ ਹੋਣ ਦਾ ਖ਼ੁਲਾਸਾ ਹੋਇਆ ਹੈ ਪਰ ਹਾਲੇ ਤੱਕ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ | ਧਰਨੇ ਨੂੰ ਦਲਿਤ ਦਾਸਤਾ ਅੰਦੋਲਨ ਦੇ ਆਗੂ ਜਗਸੀਰ ਸਿੰਘ ਸੀਰਾ, ਕਾਂਗਰਸ ਆਗੂ ਗੁਰਪ੍ਰੀਤ ਸਿੰਘ ਵਿੱਕੀ, ਸੀ. ਪੀ. ਆਈ. ਦੇ ਜ਼ਿਲ੍ਹਾ ਸਕੱਤਰ ਕਾ. ਕ੍ਰਿਸ਼ਨ ਚੌਹਾਨ, ਐਂਟੀ ਡਰੱਗ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ, ਸਰਪੰਚ ਹਰਦੀਪ ਸਿੰਘ, ਅਮਰੀਕ ਸਿੰਘ ਅਲੀਸ਼ੇਰ ਆਦਿ ਨੇ ਸੰਬੋਧਨ ਕੀਤਾ |

ਪਿਛਲੀ ਖ਼ਬਰ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਗੜਬੜਾਈ-ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਮਾਈ ਭਾਗੋ ਕਾਲਜ ਰੱਲਾ ਵਿਖੇ 'ਨਸ਼ਿਆਂ ਦੀ ਰੋਕਥਾਮ' ਸੰਬੰਧੀ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।