07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੰਜਾਬ ਸਰਕਾਰ ਸ਼ਹੀਦ ਕਿਸਾਨਾਂ/ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ-ਖੁੱਡੀਆਂ <br/>

ਅਜੀਤ ਡੈਸਕ 04-03-2026
ਮਾਨਸਾ, 3 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਦਿੱਲੀ ਕਿਸਾਨ ਅੰਦੋਲਨ 2020-21 ਦੇ ਸ਼ਹੀਦਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ ਹੈ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੁਣ ਤੱਕ 350 ਤੋਂ ਵਧੇਰੇ ਪਰਿਵਾਰ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ | ਇਹ ਪ੍ਰਗਟਾਵਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੀ ਚੰਡੀਗੜ੍ਹ ਰਿਹਾਇਸ਼ ਵਿਖੇ ਜ਼ਿਲ੍ਹੇ ਦੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨਾਲ ਮਿਲਣੀ ਮੌਕੇ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਬਿਨਾਂ ਕਿਸੇ ਰਿਸ਼ਵਤ ਅਤੇ ਭੇਦਭਾਵ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ | ਸ: ਖੁੱਡੀਆਂ ਨੇ ਭਰੋਸਾ ਦਿੱਤਾ ਕਿ ਜੋ ਵੀ ਨੌਕਰੀਆਂ ਸਬੰਧੀ ਕੇਸ ਪਾਸ ਹੋਏ ਹਨ, ਉਹ ਵੀ ਅਗਲੇ ਹਫ਼ਤੇ ਤੱਕ ਕਲੀਅਰ ਕਰ ਦਿੱਤੇ ਜਾਣਗੇ | ਕਿਸਾਨ ਬਲਵੀਰ ਸਿੰਘ ਭੱਠਲ ਨੇ ਪਰਿਵਾਰਾਂ ਦੀਆਂ ਰਹਿੰਦੀਆਂ ਮੰਗਾਂ ਬਾਰੇ ਚਰਚਾ ਕੀਤੀ ਅਤੇ ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਸਾਰੀਆਂ ਮੰਗਾਂ ਜਲਦ ਪੂਰੀਆਂ ਕਰ ਦਿੱਤੀਆਂ ਜਾਣਗੀਆਂ | ਇਸ ਮੌਕੇ ਗਿਆਨ ਸਿੰਘ ਦੋਦੜਾ, ਇੰਦਰਜੀਤ ਸਿੰਘ ਸਿਵੀਆਂ, ਲੱਖਾ ਸਿੰਘ, ਬਾਦਲ ਸਿੰਘ, ਇੰਦਰਜੀਤ ਸਰਾਂ ਆਦਿ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮਾਮਲੇ ਦਰਜ ਕਰਨ ਦੀ ਹਦਾਇਤ <br/> ਖਾਲੀ ਪਲਾਟਾਂ 'ਚ ਕੂੜਾ ਕਰਕਟ ਤੇ ਗੰਦੇ ਪਾਣੀ ਦੇ... ਅਗਲੀ ਖ਼ਬਰ ਆਪ੍ਰੇਸ਼ਨ ਸਮੇਂ ਡਾਕਟਰ 'ਤੇ ਅਣਗਹਿਲੀ ਵਰਤਣ ਦੇ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।