07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਹਰਪ੍ਰੀਤ ਕੌਰ ਅਤੇ ਜਸਦੀਪ ਸਿੰਘ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਸਰਬੋਤਮ ਖਿਡਾਰੀ ਬਣੇ <br/>

ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਕਰਵਾਏ ਖੇਡ ਸਮਾਗਮ ਦੌਰਾਨ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਡੀ.ਐਸ.ਪੀ. ਸਿਕੰਦਰ ਸਿੰਘ ਚੀਮਾ, ਪਿ੍ੰਸੀਪਲ ਅਤੇ ਸਟਾਫ਼ ਮੈਂਬਰ | ਤਸਵੀਰ : ਟੋਨੀ ਬੁਢਲਾਡਾ <br/> 04-03-2026
ਬੁਢਲਾਡਾ, 3 ਮਾਰਚ (ਸਵਰਨ ਸਿੰਘ ਰਾਹੀ)- ਸਥਾਨਕ ਗੁਰੂ ਨਾਨਕ ਕਾਲਜ ਦੇ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਵਲੋਂ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ | ਇਸ ਖੇਡ ਸਮਾਰੋਹ ਦੇ ਮੁੱਖ ਮਹਿਮਾਨ ਸਿਕੰਦਰ ਸਿੰਘ ਚੀਮਾ ਡੀ.ਐਸ.ਪੀ. ਬੁਢਲਾਡਾ ਸਨ ਜਦਕਿ ਪ੍ਰੋਗਰਾਮ ਦੀ ਪ੍ਰਧਾਨਗੀ ਕਾਲਜ ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਕੀਤੀ | ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਖੇਡਾਂ ਦੇ ਖੇਤਰ 'ਚ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਖਿਡਾਰੀਆਂ ਨੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ 'ਤੇ ਵੱਡੀਆਂ ਮੱਲ੍ਹਾਂ ਮਾਰੀਆਂ ਹਨ | ਉਨ੍ਹਾਂ ਦੱਸਿਆ ਕਿ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਖੇਡਾਂ ਪ੍ਰਤੀ ਰੁਚੀ ਵਧਾਉਣਾ, ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ | ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਰਮਨਦੀਪ ਸਿੰਘ ਨੇ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੜਕੀਆਂ ਦੇ 100, 200, 400, 800 ਮੀਟਰ ਦੌੜ, ਲੰਬੀ ਛਾਲ, ਗੋਲਾ ਸੁੱਟਣ ਦੇ ਮੁਕਾਬਲਿਆਂ 'ਚੋਂ ਅੱਵਲ ਰਹੀ ਹਰਪ੍ਰੀਤ ਕੌਰ ਅਤੇ ਲੜਕਿਆਂ 'ਚੋਂ ਜਸਦੀਪ ਸਿੰਘ ਸਰਵੋਤਮ ਖਿਡਾਰੀ ਰਹੇ ਜਦਕਿ ਵਿਦਿਆਰਥਣ ਸਤੂਤੀ ਅਤੇ ਹਰਮਨ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ | ਸੰਸਥਾ ਵਲੋਂ ਚਾਰੇ ਖਿਡਾਰੀਆਂ ਨੂੰ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਰੇਖਾ ਕਾਲੜਾ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਲਾਸਟਿਕ ਲਿਫ਼ਾਫ਼ਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ 'ਤੇ ਪੂਰਨ ਪਾਬੰਦੀ <br... ਅਗਲੀ ਖ਼ਬਰ ਮਾਲਵਾ ਕਾਲਜ ਵਿਖੇ ਹੋਲੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।