06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 5 ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 08-03-2026
ਮਾਨਸਾ, 7 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਿੱਟਾ, ਗਾਂਜਾ ਤੇ ਸ਼ਰਾਬ ਬਰਾਮਦ ਕਰ ਕੇ 5 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਭਾਗੀਰਥ ਸਿੰਘ ਮੀਨਾ ਐੱਸ. ਐੱਸ. ਪੀ. ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਕਾਲੂ ਸਿੰਘ ਵਾਸੀ ਨਰਿੰਦਰਪੁਰਾ ਕੋਲੋਂ 36 ਬੋਤਲਾਂ ਠੇਕਾ ਹਰਿਆਣਾ ਸ਼ਰਾਬ ਬਰਾਮਦ ਕਰ ਕੇ ਸਕੂਟਰੀ ਕਬਜ਼ੇ 'ਚ ਲੈ ਲਈ ਹੈ | ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ |
40 ਗ੍ਰਾਮ ਚਿੱਟਾ ਬਰਾਮਦ
ਸੀ. ਆਈ. ਏ. ਸਟਾਫ਼ ਮਾਨਸਾ ਦੀ ਪੁਲਿਸ ਟੀਮ ਨੇ ਲਖਵੀਰ ਸਿੰਘ ਤੇ ਗੁਰਜੀਵਨ ਸਿੰਘ ਵਾਸੀ ਦਾਨੇਵਾਲਾ ਕੋਲੋਂ 15 ਗ੍ਰਾਮ ਚਿੱਟਾ, ਸ਼ੁਮਿੱਤਰਾ ਕੌਰ ਵਾਸੀ ਸੈਦੇਵਾਲਾ ਤੋਂ 25 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਤਿੰਨਾਂ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
200 ਗ੍ਰਾਮ ਗਾਂਜਾ ਬਰਾਮਦ
ਇਸੇ ਤਰ੍ਹਾਂ ਥਾਣਾ ਸ਼ਹਿਰੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਕਾਲੀ ਕੁਮਾਰ ਵਾਸੀ ਬੁਢਲਾਡਾ ਨੂੰ ਕਾਬੂ ਕਰ ਕੇ ਉਸ ਕੋਲੋਂ 200 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਪੰਜਾਬ ਸਰਕਾਰ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਵਚਨਬੱਧ-ਵਿਧਾਇਕ ਸਿੰਗਲਾ ਅਗਲੀ ਖ਼ਬਰ 2027 'ਚ ਭਾਜਪਾ ਪੰਜਾਬ 'ਚ ਸਰਕਾਰ ਬਣਾਏਗੀ-ਦਾਨੇਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।