11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਟਰੇਡ ਯੂਨੀਅਨਾਂ ਵਲੋਂ 1 ਨੂੰ ਕਾਲਾ ਦਿਨ ਦਿਵਸ ਮਨਾਉਣ ਦਾ ਫ਼ੈਸਲਾ

ਅਜੀਤ ਡੈਸਕ 30-03-2026
ਮਾਨਸਾ, 29 ਮਾਰਚ (ਰਵੀ)-ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਪੰਜਾਬ ਦੀਆਂ ਟਰੇਡ ਯੂਨੀਅਨਾਂ ਵਲੋਂ 1 ਅਪ੍ਰੈਲ ਨੂੰ ਚਾਰ ਲੇਬਰ ਕੋਡਾਂ ਦੇ ਵਿਰੋਧ 'ਚ ਕਾਲਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਈ ਇਕੱਤਰਤਾ ਮੌਕੇ ਏਟਕ ਦੇ ਬੂਟਾ ਸਿੰਘ ਬਰਨਾਲਾ, ਅਜੈਬ ਸਿੰਘ ਭੈਣੀ ਬਾਘਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਕਿ੍ਸ਼ਨ ਚੌਹਾਨ, ਮਜ਼ਦੂਰ ਮੁਕਤੀ ਮੋਰਚਾ ਦੇ ਬਲਵਿੰਦਰ ਸਿੰਘ ਘਰਾਂਗਣਾ, ਭਾਕਿਯੂ ਡਕੌਦਾ ਦੇ ਮਹਿੰਦਰ ਸਿੰਘ ਭੈਣੀਬਾਘਾ, ਪੰਜਾਬ ਕਿਸਾਨ ਯੂਨੀਅਨ ਦੇ ਸੁਖਚਰਨ ਸਿੰਘ ਦਾਨੇਵਾਲੀਆ ਆਦਿ ਨੇ ਦੱਸਿਆ ਕਿ ਸ਼ਹਿਰ 'ਚ ਰੋਸ ਮਾਰਚ ਕਰਨ ਉਪਰੰਤ ਮੋਦੀ ਸਰਕਾਰ ਦੀ ਅਰਥੀ ਫੂਕੀ ਜਾਵੇਗੀ | ਇਸ ਮੌਕੇ ਰਾਜ ਸਿੰਘ ਨੰਬਰਦਾਰ, ਗੁਰਸੇਵਕ ਸਿੰਘ ਮਾਨਬੀਬੜੀਆਂ, ਭੋਲਾ ਸਿੰਘ ਗੁੜੱਦੀ, ਰਤਨ ਸਿੰਘ ਭੋਲਾ, ਬਲਵੰਤ ਸਿੰਘ ਫ਼ੱਕਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਗਊਸ਼ਾਲਾ ਭਵਨ ਵਿਖੇ ਬਣਨ ਵਾਲੇ ਹਸਪਤਾਲ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।