ਬੋਹਾ, 29 ਮਾਰਚ (ਰਮੇਸ਼ ਤਾਂਗੜੀ)-ਸਥਾਨਕ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਕੁਲਵੰਤ ਸਿੰਘ ਸ਼ੇਰ ਖਾਂ ਉਪ ਚੇਅਰਮੈਨ ਬਲਾਕ ਸੰਮਤੀ ਬੁਢਲਾਡਾ ਨੇ 6ਵੀਂ, 7ਵੀਂ, 9ਵੀਂ ਅਤੇ 11ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਜ਼ਿੰਦਗੀ 'ਚ ਕਾਮਯਾਬ ਹੋਣ ਲਈ ਸਿੱਖਿਅਤ ਹੋਣਾ ਅਤਿ ਜ਼ਰੂਰੀ ਹੈ | ਉਨ੍ਹਾਂ ਕੌਮੀ ਸੇਵਾ ਯੋਜਨਾ ਦੇ ਵਧੀਆ ਵਲੰਟੀਅਰ ਵਜੋਂ ਹੁਸਨਪ੍ਰੀਤ ਸਿੰਘ ਅਤੇ ਐਂਜਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ | ਰਾਈਫ਼ਲ ਸ਼ੂਟਿੰਗ ਦੇ ਰਾਜ ਪੱਧਰੀ ਮੁਕਾਬਲਿਆਂ, ਬਿਜ਼ਨਸ ਬਲਾਸਟਰ, ਕਰਾਟੇ ਖਿਡਾਰੀ, ਪੇਂਟਿੰਗ ਮੁਕਾਬਲਿਆਂ ਅਤੇ ਸਭਿਆਚਾਰਕ ਗਤੀਵਿਧੀਆਂ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ | ਸੰਸਥਾ ਦੇ ਮੁਖੀ ਪਿ੍ੰਸੀਪਲ ਹਰਿੰਦਰ ਸਿੰਘ ਭੁੱਲਰ ਨੇ ਕਿਹਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਅਤੇ ਵਿਦਿਆਰਥੀ ਬੋਰਡ ਦੀਆਂ ਕਲਾਸਾਂ 'ਚ ਵੀ ਵਧੀਆ ਪ੍ਰਦਰਸ਼ਨ ਕਰ ਰਹੇ ਹਨ | ਲੈਕਚਰਾਰ ਗੁਰਦੀਪ ਕੌਰ ਨੇ ਸਾਲਾਨਾ ਪ੍ਰਗਤੀ ਰਿਪੋਰਟ ਦਾ ਵਿਖਿਆਨ ਕੀਤਾ | ਮੰਚ ਸੰਚਾਲਨ ਦੀ ਭੂਮਿਕਾ ਲੈਕਚਰਾਰ ਬਲਵਿੰਦਰ ਸਿੰਘ ਸਟੇਟ ਐਵਾਰਡੀ ਅਤੇ ਲੈਕਚਰਾਰ ਅਮਨਦੀਪ ਕੌਰ ਨੇ ਬਾਖ਼ੂਬੀ ਨਿਭਾਈ | ਸਮਾਗਮ ਦੌਰਾਨ ਗੁਰਜੀਤ ਕੌਰ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਨੇ ਵੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਬੋਧਨ ਕੀਤਾ | ਇਸ ਮੌਕੇ ਪ੍ਰੇਮ ਸਿੰਘ ਉਪ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਕਮਲਦੀਪ ਸਿੰਘ ਬਾਵਾ, ਨਾਇਬ ਸਿੰਘ ਪ੍ਰਧਾਨ ਟਰੱਕ ਯੂਨੀਅਨ ਬੋਹਾ, ਸੂਬੇਦਾਰ ਗੁਰਦੀਪ ਸਿੰਘ, ਬੰਤ ਸਿੰਘ ਹਲਕਾ ਕੋਆਰਡੀਨੇਟਰ, ਡਾ. ਜੱਗਾ ਸਿੰਘ, ਜਸਪਾਲ ਕੌਰ, ਅੰਮਿ੍ਤਪਾਲ ਕੌਰ, ਰਣਜੀਤ ਕੌਰ, ਬਿੱਟੂ ਸਿੰਘ, ਹਰੀ ਨਰੈਣ ਸਿੰਘ, ਲਖਵੀਰ ਸਿੰਘ, ਕਰਮਜੀਤ ਸਿੰਘ, ਗਗਨਪ੍ਰੀਤ ਵਰਮਾ, ਰੇਖਾ ਰਾਣੀ ਗੋਇਲ, ਸੁਨੀਤਾ ਰਾਣੀ, ਮੱਖਣ ਸਿੰਘ, ਡਾ. ਵਨੀਤ ਕੁਮਾਰ, ਸੁਨੀਲ ਕੁਮਾਰ, ਬਲਜੀਤ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ |