ਆਸਰਾ ਫਾਊਾਡੇਸ਼ਨ ਬਰੇਟਾ ਨੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
ਅਜੀਤ ਡੈਸਕ
30-03-2026
ਸਰਕਾਰੀ ਪ੍ਰਾਇਮਰੀ ਸਕੂਲ ਭੰਮੇ ਖ਼ੁਰਦ ਵਿਖੇ ਸਾਲਾਨਾ ਸਮਾਗਮ ਕਰਵਾਇਆ
ਝੁਨੀਰ, 29 ਮਾਰਚ (ਸੰਜੀਵ ਸਿੰਗਲਾ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਭੰਮੇ ਖ਼ੁਰਦ ਵਿਖੇ ਐਫ.ਐਲ.ਐਨ. ਮੇਲਾ ਅਤੇ ਸਾਲਾਨਾ ਸਮਾਗਮ ਕਰਵਾਇਆ ਗਿਆ | ਨਰਸਰੀ ਤੋਂ 5ਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਬੱਚਿਆਂ ਵਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਨੇ ਸਭਨਾਂ ਦਾ ਮਨ ਮੋਹ ਲਿਆ | ਬਲਾਕ ਸੰਮਤੀ ਝੁਨੀਰ ਦੇ ਚੇਅਰਮੈਨ ਭੋਲਾ ਸਿੰਘ ਭੰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਬੁਲਾਰਿਆਂ ਨੇ ਪਿੰਡ ਵਾਸੀਆਂ, ਬੱਚਿਆਂ ਦੇ ਮਾਪਿਆਂ ਅਤੇ ਮੋਹਤਵਰ ਵਿਅਕਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਰਿਹਾ ਹੈ | ਇਸ ਮੌਕੇ ਮੁੱਖ ਅਧਿਆਪਕ ਸੁਸ਼ੀਲ ਕੁਮਾਰ, ਹਰਪ੍ਰੀਤ ਸਿੰਘ, ਅਮਨਦੀਪ ਕੌਰ, ਕੁਲਵਿੰਦਰ ਸਿੰਘ, ਸੰਦੀਪ ਸਿੰਗਲਾ, ਸਰਬਜੀਤ ਕੌਰ, ਸਿਮਰਜੀਤ ਕੌਰ, ਮਨਦੀਪ ਸਿੰਘ, ਗੁਰਮੇਲ ਸਿੰਘ ਭੰਮਾ, ਸਾਬਕਾ ਸਰਪੰਚ ਜਸਪਾਲ ਸਿੰਘ, ਕਸ਼ਮੀਰ ਸਿੰਘ ਸੀਰਾ, ਗੁਲਾਬ ਸਿੰਘ, ਗੁਰਪ੍ਰੀਤ ਸਿੰਘ ਕਾਲਾ, ਗੁਰਪ੍ਰੀਤ ਸਿੰਘ ਭੰਮਾ, ਕੌਰ ਸਿੰਘ, ਗੁਰਬਚਨ ਕੌਰ, ਡਾ. ਗੁਰਜੰਟ ਸਿੰਘ, ਭੋਲਾ ਸਿੰਘ, ਵਿਸਾਖਾ ਸਿੰਘ ਆਦਿ ਹਾਜ਼ਰ ਸਨ |