ਬਰੇਟਾ, 29 ਮਾਰਚ (ਜੀਵਨ ਸ਼ਰਮਾ)-ਸਰਕਾਰੀ ਹਾਈ ਸਕੂਲ ਭਾਵਾ ਵਿਖੇ ਸਕੂਲ ਮੁਖੀ ਸਤੀਸ਼ ਕੁਮਾਰ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਵਿਦਿਆਰਥੀਆਂ ਤੇ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਸਮਾਗਮ ਦੌਰਾਨ ਐਲਾਨੇ ਨਤੀਜਿਆਂ 'ਚੋਂ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਬਿੱਕਰ ਸਿੰਘ, ਚੇਅਰਮੈਨ ਹਰਬੰਸ ਸਿੰਘ, ਬਾਬਾ ਬਸੰਤ ਦਾਸ, ਹੈੱਡ ਮਾਸਟਰ ਮਨਦੀਪ ਸਿੰਘ ਆਦਿ ਹਾਜ਼ਰ ਸਨ |