ਝੁਨੀਰ, 30 ਮਾਰਚ (ਪ.ਪ.)-ਹਲਕਾ ਸਰਦੂਲਗੜ੍ਹ ਦੇ ਦਰਜਨਾਂ ਪਿੰਡਾਂ 'ਚ ਭਾਰੀ ਗੜੇਮਾਰੀ ਤੇ ਬਰਸਾਤ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਗਿਆ ਹੈ ਅਤੇ ਸਰਕਾਰ ਕੁੰਭਕਰਨੀ ਨੀਂਦ ਸੌ ਰਹੀ ਹੈ | ਇਹ ਪ੍ਰਗਟਾਵਾ ਸੀ.ਪੀ.ਆਈ. ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕੀਤਾ | ਉਨ੍ਹਾਂ ਪੰਜਾਬ ਸਰਕਾਰ ਤੋਂ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਆਪ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਗਿਰਦਾਵਰੀ ਬਾਅਦ 'ਚ ਕਰਨ ਤੇ ਮੁਆਵਜ਼ਾ ਤੁਰੰਤ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪ੍ਰੰਤੂ ਸਰਕਾਰ ਵਲੋਂ ਪੀੜਤਾਂ ਦੀ ਸਾਰ ਤੱਕ ਨਹੀਂ ਲਈ ਗਈ |