ਬੁਢਲਾਡਾ, 30 ਮਾਰਚ (ਸਵਰਨ ਸਿੰਘ ਰਾਹੀ)- ਪੰਜਾਬ ਰਾਜ ਟਰੇਡ ਕਮਿਸ਼ਨ ਵਲੋਂ ਸਰਕਾਰ ਪ੍ਰੋਗਰਾਮ ਤਹਿਤ ਵਪਾਰੀਆਂ ਦੀਆਂ ਕਾਰੋਬਾਰੀ ਅਤੇ ਨਿੱਜੀ ਸਮੱਸਿਆਵਾਂ ਹੱਲ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ, ਜਿਸ 'ਚ ਵੱਖ-ਵੱਖ ਵਿਭਾਗਾਂ ਜਿਵੇਂ ਜੀ.ਐਸ.ਟੀ. ਵਿਭਾਗ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ, ਇੰਡਸਟਰੀ ਵਿਭਾਗ, ਪੀ.ਏ.ਪੀ.ਸੀ.ਐਲ., ਜਲ ਸਪਲਾਈ ਤੇ ਸੀਵਰੇਜ ਬੋਰਡ, ਮਾਰਕੀਟ ਕਮੇਟੀ, ਕਿਰਤ ਵਿਭਾਗ ਅਤੇ ਪੁਲਿਸ ਨਾਲ ਸਬੰਧਿਤ ਉਚ ਅਧਿਕਾਰੀ ਲੋਕਾਂ ਦੀਆਂ ਸ਼ਿਕਾਇਤਾਂ ਸੁਣਕੇ ਮੌਕੇ 'ਤੇ ਨਿਪਟਾਰਾ ਕਰ ਰਹੇ ਹਨ ਅਤੇ ਕੁਝ ਕੁ ਜ਼ਿਆਦਾ ਸੰਵੇਦਨਸ਼ੀਲ ਸ਼ਿਕਾਇਤਾਂ ਲਈ ਸੱਤ ਦਿਨਾਂ ਦਾ ਸਮਾਂ ਦਿੱਤਾ ਜਾਂਦਾ ਹੈ | ਇਹ ਵਿਚਾਰ ਇੱਥੇ ਫੁਹਾਰਾ ਚੌਂਕ ਵਿਖੇ ਲੱਗੇ ਜਨਤਕ ਕੈਂਪ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਬੁੱਧ ਰਾਮ ਨੇ ਪ੍ਰਗਟਾਏ | ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਹਿੰਦੁਸਤਾਨ ਦੀ ਪਹਿਲੀ ਸਰਕਾਰ ਹੈ, ਜਿਸ ਨੇ ਵਪਾਰੀਆਂ ਦੀ ਸਹੂਲਤ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਇਕ ਕਮਿਸ਼ਨ ਬਣਾਇਆ ਹੈ, ਜਿਸ ਅਧੀਨ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਨਿਗਰਾਨੀ ਹੇਠ ਹਰ ਕਾਰੋਬਾਰੀ ਦੀ ਹਰੇਕ ਮੁਸ਼ਕਿਲ ਦੀ ਸੁਣਵਾਈ ਹੁੰਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬਿਨਾਂ ਕਿਸੇ ਵਿਤਕਰੇ ਤੋਂ ਹਰ ਵਰਗ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਬਿਜਲੀ, ਅÏਰਤਾਂ ਲਈ ਮੁਫ਼ਤ ਬੱਸ ਸਫ਼ਰ ਸਹੂਲਤ, 10 ਲੱਖ ਸਿਹਤ ਬੀਮਾ ਯੋਜਨਾ ਅਤੇ ਅÏਰਤਾਂ ਲਈ 'ਮਾਵਾਂ ਧੀਆਂ ਸਤਿਕਾਰ' ਯੋਜਨਾ ਯੋਜਨਾਂ ਹਰ ਇੱਕ ਪਰਿਵਾਰ ਲਈ ਲਾਭਕਾਰੀ ਸਿੱਧ ਹੋਵੇਗੀ | ਇਸ ਕੈਂਪ ਦੌਰਾਨ ਪ੍ਰੇਮ ਸਿੰਘ ਦੋਦੜਾ ਅਤੇ ਹੋਰਨਾਂ ਵਪਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਜਨਤਕ ਸਮੱਸਿਆਵਾਂ ਦੇ ਮੁੱਦੇ ਵੀ ਉਠਾਏ, ਜਿਸ ਸਬੰਧੀ ਵਿਧਾਇਕ ਵਲੋਂ ਸਬੰਧਿਤ ਵਿਭਾਗਾਂ ਨੂੰ ਜਲਦ ਹੱਲ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ | ਇਸ ਮੌਕੇ ਡੀ.ਐਸ.ਪੀ. ਸਿਕੰਦਰ ਸਿੰਘ ਚੀਮਾ,ਚੇਅਰਮੈਨ ਸਤੀਸ਼ ਸਿੰਗਲਾ, ਪ੍ਰਵੀਨ ਕੁਮਾਰ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਐਡਵੋਕੇਟ ਚੰਦਨ ਕੁਮਾਰ, ਪ੍ਰੇਮ ਸਿੰਘ ਦੋਦੜਾ ਆਦਿ ਮੌਜੂਦ ਸਨ |