09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਰੈਲੀ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ

ਅਜੀਤ ਡੈਸਕ 12-04-2026
ਤਲਵੰਡੀ ਸਾਬੋ, 11 ਅਪ੍ਰੈਲ (ਰਵਜੋਤ ਸਿੰਘ ਰਾਹੀ/ ਰਣਜੀਤ ਸਿੰਘ ਰਾਜੂ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਵਲੋਂ ਤਲਵੰਡੀ ਸਾਬੋ ਵਿਖੇ ਕੀਤੀ ਗਈ ਸਿਆਸੀ ਕਾਨਫ਼ਰੰਸ 'ਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇੱਥੇ ਪਹੁੰਚਣ 'ਤੇ ਸਥਾਨਕ ਲੀਡਰਾਂ ਵਲੋਂ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਸਵਾਗਤ ਕੀਤਾ | ਉਪਰੰਤ ਉਕਤ ਆਗੂਆਂ ਵਲੋਂ ਸਥਾਨਕ ਆਗੂਆਂ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਗਿਆ | ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਵਲੋਂ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਗੁਰੂ ਘਰ ਦੀ ਬਖ਼ਸ਼ੀਸ਼ 'ਸਿਰੋਪਾਓ' ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਆਗੂਆਂ ਨੇ ਖ਼ਾਲਸਾ ਸਾਜਨਾ ਦਿਹਾੜੇ ਦੀ ਸਮੁੱਚੀ ਸਿੱਖ ਸੰਗਤ ਨੂੰ ਵਧਾਈ ਦਿੱਤੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਵਚਨਬੱਧਤਾ ਦੁਹਰਾਈ | ਇਸ ਮੌਕੇ ਗੁਰਪ੍ਰੀਤ ਸਿੰਘ ਝੱਬਰ ਅੰਤਿ੍ੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ, ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਤਖਤ ਸਾਹਿਬ, ਗਿਆਨੀ ਗੁਰਜੰਟ ਸਿੰਘ ਵਧੀਕ ਗ੍ਰੰਥੀ, ਨਰਿੰਦਰਜੀਤ ਸਿੰਘ ਮੈਨੇਜਰ ਤਖਤ ਸਾਹਿਬ, ਗਿਆਨੀ ਆਲਮ ਸਿੰਘ, ਮਨਦੀਪ ਸਿੰਘ ਮੀਤ ਮੈਨੇਜਰ, ਗੁਰਦੇਵ ਸਿੰਘ ਵਧੀਕ ਮੈਨੇਜਰ, ਗੁਰਸੇਵਕ ਸਿੰਘ ਮੀਤ ਮੈਨੇਜਰ, ਕੁਲਵਿੰਦਰ ਸਿੰਘ ਬੰਗੀ ਅਤੇ ਸ. ਤੁਲਸੀ ਮੈਨੇਜਰ ਹਾਜ਼ਰ ਸਨ |
ਪਿਛਲੀ ਖ਼ਬਰ ਆਦਰਸ਼ ਸਕੂਲ ਬੁਢਲਾਡਾ ਦਾ 5ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਬੰਗੀ ਨਿਹਾਲ ਸਿੰਘ ਨੇ ਬਣਾਇਆ ਜ਼ਿਲ੍ਹੇ ਵਿਚ ਮਾਣ 'ਸਭ ਤੋਂ ਉੱਤਮ ਸਕੂਲ' ਦਾ ਖ਼ਿਤਾਬ ਹੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।